ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸ਼ੂਟਰ ਗ੍ਰਿਫ਼ਤਾਰ

08:22 AM Jun 28, 2024 IST

ਸ਼ਗਨ ਕਟਾਰੀਆ
ਬਠਿੰਡਾ, 27 ਜੂਨ
ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀਆਈ) ਤੇ ਜ਼ਿਲ੍ਹਾ ਪੁਲੀਸ ਨੇ ਸਾਂਝੇ ਅਪਰੇਸ਼ਨ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਕੇ ਸੂਬੇ ਵਿੱਚ ਸੰਭਾਵਿਤ ਟਾਰਗੈੱਟ ਕਿਲਿੰਗ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲੀਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਨੂ ਵਾਸੀ ਨਵੀਂ ਬਸਤੀ ਮੌੜ ਮੰਡੀ, ਰਘੁਵੀਰ ਸਿੰਘ ਅਤੇ ਕੁਲਵਿੰਦਰ ਸਿੰਘ ਉਰਫ ਬਿੱਟੂ ਦੋਵੇਂ ਵਾਸੀ ਪਿੰਡ ਕੋਟ ਸ਼ਮੀਰ ਬਠਿੰਡਾ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ’ਚੋਂ 3 ਪਿਸਤੌਲ (ਇੱਕ 9 ਐੱਮਐੱਮ ਪਿਸਤੌਲ ਅਤੇ ਦੋ .32 ਬੋਰ ਦੇ ਪਿਸਤੌਲ) ਸਮੇਤ ਛੇ ਜ਼ਿੰਦਾ ਕਾਰਤੂਸ ਅਤੇ ਛੇ ਮੈਗਜ਼ੀਨ ਬਰਾਮਦ ਕੀਤੇ ਹਨ। ਮੁਲਜ਼ਮਾਂ ਕੋਲੋਂ ਕਾਰ ਵੀ ਜ਼ਬਤ ਕਰ ਲਈ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀ ਜ਼ਿਲ੍ਹਾ ਬਠਿੰਡਾ, ਮੁਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਟਾਰਗੈੱਟ ਕਿਲਿੰਗ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਹਨ, ਜਿਸ ’ਤੇ ਮੌੜ ਚੌਕ ਵਿੱਚ ਨਾਕਾ ਲਗਾਇਆ ਸੀ। ਤਿੰਨੋਂ ਮੁਲਜ਼ਮਾਂ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਆਪਣੀ ਕਾਰ ਵਿੱਚ ਮੌੜ ਤੋਂ ਬਠਿੰਡਾ ਵੱਲ ਆ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕਰ ਲਿਆ ਗਿਆ ਹੈ। ਡੀਜੀਪੀ ਨੇ ਕਿਹਾ ਕਿ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਮੁਲਜ਼ਮ ਕਰਨਦੀਪ ਕਨੂ ਸਿੱਧੇ ਤੌਰ ’ਤੇ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿੱਚ ਸੀ ਅਤੇ ਮੁਲਜ਼ਮਾਂ ਪਾਸੋਂ ਬਰਾਮਦ ਕੀਤੇ ਹਥਿਆਰਾਂ ਦੀ ਵਰਤੋਂ ਟਾਰਗੈੱਟ ਕਿਲਿੰਗ ਲਈ ਕੀਤੀ ਜਾਣੀ ਸੀ। ਬਠਿੰਡਾ ਦੇ ਐੱਸਐੱਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਥਾਣਾ ਮੌੜ (ਜ਼ਿਲ੍ਹਾ ਬਠਿੰਡਾ) ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement

Advertisement
Advertisement