For the best experience, open
https://m.punjabitribuneonline.com
on your mobile browser.
Advertisement

ਬੁੜੈਲ ਜੇਲ੍ਹ ’ਚੋਂ 28 ਸਾਲਾਂ ਬਾਅਦ ਰਿਹਾਅ ਹੋਏ ਤਿੰਨ ਸਿੰਘਾਂ ਵੱਲੋਂ ਜਥੇਦਾਰ ਨਾਲ ਮੁਲਾਕਾਤ

07:43 AM Mar 07, 2024 IST
ਬੁੜੈਲ ਜੇਲ੍ਹ ’ਚੋਂ 28 ਸਾਲਾਂ ਬਾਅਦ ਰਿਹਾਅ ਹੋਏ ਤਿੰਨ ਸਿੰਘਾਂ ਵੱਲੋਂ ਜਥੇਦਾਰ ਨਾਲ ਮੁਲਾਕਾਤ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਮਾਰਚ
ਪਿਛਲੇ 28 ਸਾਲਾਂ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਅਤੇ ਹੁਣ ਜ਼ਮਾਨਤ ’ਤੇ ਰਿਹਾਅ ਹੋਏ ਤਿੰਨ ਬੰਦੀ ਸਿੰਘਾਂ ਇੰਜਨੀਅਰ ਗੁਰਮੀਤ ਸਿੰਘ ਪਟਿਆਲਾ, ਲਖਵਿੰਦਰ ਸਿੰਘ ਲੱਖਾ ਅਤੇ ਸ਼ਮਸ਼ੇਰ ਸਿੰਘ ਉਕਸੀ ਜੱਟਾਂ ਨੇ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਥੇਦਾਰ ਵੱਲੋਂ ਸਕੱਤਰੇਤ ਵਿੱਚ ਤਿੰਨਾਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਸੰਘਰਸ਼ਸ਼ੀਲ ਸਿੰਘਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਨ। ਉਨ੍ਹਾਂ ਆਖਿਆ ਕਿ ਜਿਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕਾਨੂੰਨੀ ਲੜਾਈ ਲੜੀ ਜਾ ਰਹੀ ਹੈ ਉਨ੍ਹਾਂ ਵਿੱਚ ਇਹ ਤਿੰਨ ਨੌਜਵਾਨ ਵੀ ਸ਼ਾਮਲ ਹਨ।

Advertisement

ਡਬਿਰੂਗੜ੍ਹ ਜੇਲ੍ਹ ਮਾਮਲਾ: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਛੇ ਮੈਂਬਰੀ ਕਮੇਟੀ ਦਾ ਗਠਨ

ਅੰਮ੍ਰਿਤਸਰ (ਟਨਸ): ਡਬਿਰੂਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨਾਲ ਜੇਲ੍ਹ ਵਿੱਚ ਹੋਏ ਮਨੁੱਖੀ ਅਧਿਕਾਰਾਂ ਦੇ ਘਾਣ ਅਤੇ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਵਾਉਣ ਦੀ ਮੰਗ ਬਾਰੇ ਸਰਕਾਰ ਨਾਲ ਰਾਬਤਾ ਕਰਨ ਦੀ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਛੇ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸੇ ਦੌਰਾਨ ਅੱਜ ਡਬਿਰੂਗੜ੍ਹ ਜੇਲ੍ਹ ਵਿੱਚ ਬੰਦ ਨੌਜਵਾਨਾਂ ਦੇ ਮਾਪਿਆਂ ਅਤੇ ਹੋਰਨਾਂ ਨੇ ਜਥੇਦਾਰ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਬ-ਕਮੇਟੀ ਦਾ ਗਠਨ ਕਰਦਿਆਂ ਦੱਸਿਆ ਕਿ ਇਹ ਸਬ-ਕਮੇਟੀ ਤੁਰੰਤ ਕਾਰਜ ਆਰੰਭ ਕਰੇਗੀ।

Advertisement
Author Image

joginder kumar

View all posts

Advertisement
Advertisement
×