ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਸਲੇ ਸਣੇ ਤਿੰਨ ਤਸਕਰ ਗ੍ਰਿਫ਼ਤਾਰ

06:56 AM Dec 13, 2023 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਦਸੰਬਰ
ਦਿੱਲੀ ਪੁਲੀਸ ਨੇ ਅੱਜ ਇੱਕ ਅੰਤਰਰਾਜੀ ਹਥਿਆਰ ਤਸਕਰੀ ਗਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਤਸਕਰਾਂ ਨੂੰ 11 ਆਟੋਮੈਟਿਕ ਪਿਸਤੌਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵਿਮਲ ਕੁਮਾਰ (19), ਸੁਮਿਤ ਕੁਮਾਰ (19) ਅਤੇ ਅਮਰਜੀਤ ਸਿੰਘ (35) ਵਜੋਂ ਹੋਈ ਹੈ। ਪੁਲੀਸ ਕਮਿਸ਼ਨਰ (ਸਪੈਸ਼ਲ ਸੈੱਲ) ਅਲੋਕ ਕੁਮਾਰ ਨੇ ਦੱਸਿਆ ਕਿ ਬਰਾਮਦ ਕੀਤੇ ਹਥਿਆਰਾਂ ਨੂੰ ਮੁਲਜ਼ਮ ਦਿੱਲੀ ਅਤੇ ਹੋਰ ਰਾਜਾਂ ਵਿੱਚ ਸਪਲਾਈ ਕਰਨ ਜਾ ਰਹੇ ਸਨ। ਡੀਸੀਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰਨ ਲਈ ਇੱਕ ਟੀਮ ਪਿਛਲੇ ਚਾਰ ਮਹੀਨਿਆਂ ਤੋਂ ਕੰਮ ਕਰ ਰਹੀ ਸੀ। ਚਾਰ ਦਸੰਬਰ ਨੂੰ ਸੂਚਨਾ ਮਿਲਣ ’ਤੇ ਪਤਾ ਲੱਗਾ ਕਿ ਮੁਲਜ਼ਮ ਵਿਮਲ ਅਤੇ ਸੁਮਿਤ ਨੇ ਮੱਧ ਪ੍ਰਦੇਸ਼ ਦੇ ਖਰਗੋਨ ਤੋਂ ਪਿਸਤੌਲਾਂ ਦੀ ਖੇਪ ਖਰੀਦੀ ਸੀ, ਜਿਸ ਨੂੰ ਉਹ ਵੇਚਣ ਲਈ ਜਾ ਰਹੇ ਸਨ। ਦੋਵੇਂ ਮੁਲਜ਼ਮ ਪੁਲ ਪ੍ਰਹਿਲਾਦਪੁਰ ਅੰਡਰਪਾਸ ਨੇੜੇ ਪਹੁੰਚੇ, ਜਿਥੇ ਪਹਿਲਾਂ ਤੋਂ ਮੌਜੂਦ ਪੁਲੀਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਵਾਂ ਕੋਲੋਂ 10 ਅਰਧ-ਆਟੋਮੈਟਿਕ ਪਿਸਤੌਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਦੱਸਿਆ ਕਿ ਮੱਧ ਪ੍ਰਦੇਸ਼ ਸਥਿਤ ਹਥਿਆਰਾਂ ਦੇ ਤਸਕਰਾਂ ਤੋਂ ਬੰਦੂਕਾਂ ਖਰੀਦਣ ਵਾਲੇ ਕੱਟੜ ਅਪਰਾਧੀ ਸਨ। ਅਧਿਕਾਰੀਆਂ ਨੇ ਦੱਸਿਆ ਕਿ ਉਹ ਅਮਰਜੀਤ ਸਿੰਘ ਤੋਂ 8,000 ਰੁਪਏ ਪ੍ਰਤੀ ਪਿਸਤੌਲ ਖਰੀਦਦੇ ਸਨ ਅਤੇ 25,000 ਰੁਪਏ ਪ੍ਰਤੀ ਪਿਸਤੌਲ ਦੇ ਹਿਸਾਬ ਨਾਲ ਅਪਰਾਧੀਆਂ ਨੂੰ ਵੇਚਦੇ ਸਨ।
ਡੀਸੀਪੀ ਨੇ ਕਿਹਾ, “ਮੁਲਜ਼ਮ ਪਿਛਲੇ ਦੋ ਸਾਲਾਂ ਵਿੱਚ 50 ਤੋਂ ਵੱਧ ਹਥਿਆਰਾਂ ਦੀ ਸਪਲਾਈ ਕਰ ਚੁੱਕੇ ਹਨ। ਸਿੰਘ ਨੂੰ 5 ਦਸੰਬਰ ਨੂੰ ਨਿਜ਼ਾਮੂਦੀਨ ਰੇਲਵੇ ਸਟੇਸ਼ਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਕੋਲੋਂ ਇੱਕ ਅਰਧ-ਆਟੋਮੈਟਿਕ ਪਿਸਤੌਲ ਬਰਾਮਦ ਕੀਤਾ ਸੀ। ਸਿੰਘ ਦਾ ਅਪਰਾਧਿਕ ਪਿਛੋਕੜ ਹੈ।’’ ਉਨ੍ਹਾਂ ਦੱਸਿਆ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

Advertisement

Advertisement