ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿੰਨ ਸਪਾਅ ਸੈਂਟਰਾਂ ’ਤੇ ਛਾਪਾਮਾਰੀ

08:04 AM Sep 20, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 19 ਸਤੰਬਰ
ਸ਼ਹਿਰ ਵਿੱਚ ਅੱਜ ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਸਪਾਅ ਸੈਂਟਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਬਿਨਾਂ ਕਿਸੇ ਸ਼ਨਾਖ਼ਤ ਸਬੂਤ ਤੋਂ ਨੌਜਵਾਨ ਲੜਕੇ-ਲੜਕੀਆਂ ਨੂੰ ਨਾਜਾਇਜ਼ ਕੰਮ ਲਈ ਐਂਟਰੀ ਦੇਣ ਦੇ ਦੋਸ਼ ਤਹਿਤ ਕੇਸ ਦਰਜ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ 7 ਦੇ ਥਾਣੇਦਾਰ ਜਗਦੀਸ਼ ਰਾਜ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਵਰਧਮਾਨ ਚੌਕ ਚੰਡੀਗੜ ਰੋਡ ਮੌਜੂਦ ਸੀ, ਜਿਸ ਵੇਲੇ ਪੁਲੀਸ ਨੂੰ ਸੂਚਨਾ ਮਿਲੀ ਕਿ ਰੈੱਡ ਕੋਰਲਰ ਸਪਾਅ ਸੈਂਟਰ ਸੈਕਟਰ-32 ਚੰਡੀਗੜ ਰੋਡ ਵਿੱਚ ਮੈਨੇਜਰ ਗੋਪਾਲ ਕੁਮਾਰ ਅਤੇ ਮਾਲਕ ਸੋਨੀ ਵੱਲੋਂ ਨੌਜਵਾਨ ਲੜਕੇ ਲੜਕੀਆਂ ਨੂੰ ਨਜਾਇਜ਼ ਤੌਰ ਐਂਟਰੀ ਦੇ ਕੇ ਗ਼ਲਤ ਕੰਮ ਕਰਵਾਏ ਜਾਂਦੇ ਹਨ। ਇਸ ਸਬੰਧ ਵਿੱਚ ਪੁਲੀਸ ਨੇ ਮੈਨੇਜਰ ਗੋਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਮਾਦਕ ਸੋਨੀ ਦੀ ਭਾਲ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 7 ਦੇ ਹੌਲਦਾਰ ਪਵਨ ਕੁਮਾਰ ਦੀ ਅਗਵਾਈ ਹੇਠ ਪੁਲੀਸ ਨੇ ਕਵਾਲਟੀ ਸਪਾਅ ਸੈਂਟਰ ਸੈਕਟਰ-32 ਚੰਡੀਗੜ ਰੋਡ ਵਿੱੱਚ ਛਾਪਾਮਾਰੀ ਕਰ ਕੇ ਮੈਨਜੇਰ ਰਵੀ ਕੁਮਾਰ ਨੂੰ ਵੀ ਪੁਲੀਸ ਕਮਿਸ਼ਨਰ ਦੀਆਂ ਹਿਦਾਇਤਾਂ ਦੀ ਉਲੰਘਣਾ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਹੈ, ਮਾਲਕ ਗੌਰਵ ਕੁਮਾਰ ਦੀ ਭਾਲ ਕੀਤੀ ਜਾ ਰਹੀ ਹੈ।‌ ਇੱਕ ਹੋਰ ਮਾਮਲੇ ਵਿੱਚ ਥਾਣੇਦਾਰ ਪ੍ਰੇਮ ਚੰਦ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਮੈਦਾਨਤਾ ਸਪਾਅ ਸੈਂਟਰ ਸੈਕਟਰ-32 ਚੰਡੀਗੜ ਰੋਡ ਦੇ ਮੈਨੇਜਰ ਮਨੋਜ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਮਾਲਕਣ ਪਿੰਕੀ ਵਾਸੀ ਦਿੱਲੀ ਦੀ ਭਾਲ ਕੀਤੀ ਜਾ ਰਹੀ ਹੈ।

Advertisement

Advertisement