ਟ੍ਰਿਬਿਊਨ ਨਿਊਜ਼ ਸਰਵਿਸਮੁਹਾਲੀ ਦੇ ਸੈਕਟਰ 118 ਟੀਡੀਆਈ ਸਿਟੀ ਵਿੱਚ ਸੋਮਵਾਰ ਸ਼ਾਮ ਵੇਲੇ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਦੋ ਜਣੇ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਇਲਾਜ ਦੌਰਾਨ ਮੌਤ ਹੋ ਗਈ।ਸਥਾਨਕ ਲੋਕਾਂ ਨੇ ਦੱਸਿਆ ਕਿ ਇਮਾਰਤ ਦੀ ਦੂਜੀ ਮੰਜ਼ਿਲ ’ਤੇ ਕੰਮ ਚੱਲ ਰਿਹਾ ਸੀ, ਇਸੇ ਦੌਰਾਨ ਪਹਿਲੀ ਮੰਜ਼ਿਲ ਦਾ ਢਾਂਚਾ ਡਿੱਗ ਗਿਆ ਸੀ।ਇਹ ਹਾਦਸਾ ਸੋਹਾਣਾ ਵਿੱਚ ਵਾਪਰੇ ਹਾਦਸੇ ਤੋਂ ਇੱਕ ਮਹੀਨੇ ਬਾਅਦ ਵਾਪਰਿਆ ਹੈ, ਜਿੱਥੇ ਇੱਕ ਇਮਾਰਤ ਡਿੱਗਣ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ ਸੀ।