ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੇਐੱਮਕੇ ਸਕੂਲ ਦੇ ਤਿੰਨ ਵਿਦਿਆਰਥੀਆਂ ਨੂੰ ਜੇਈਈ ਮੇਨਜ਼ ਵਿੱਚ ਮਿਲੀ ਸਫ਼ਲਤਾ

07:47 AM Apr 26, 2024 IST

ਪਠਾਨਕੋਟ: ਜੇਈਈ ਦੀ ਪ੍ਰੀਖਿਆ ਵਿੱਚ ਜੇਐੱਮਕੇ ਸਕੂਲ ਦੇ ਤਿੰਨ ਬੱਚਿਆਂ ਵੱਲੋਂ ਬਾਜ਼ੀ ਮਾਰੀ ਗਈ ਹੈ। ਸਕੂਲ ਡਾਇਰੈਕਟਰ ਤਾਨੀਆ ਸੂਦ ਅਤੇ ਪ੍ਰਿੰਸੀਪਲ ਵਿਨੀਤਾ ਮਹਾਜਨ ਨੇ ਦੱਸਿਆ ਕਿ ਪ੍ਰੀਖਿਆ ਵਿੱਚ ਅਸ਼ਮਿਤ ਠਾਕੁਰ, ਅਰਹਤ ਸ਼ਰਮਾ ਅਤੇ ਭੂਮੀ ਸਿੰਘ ਨੇ ਕ੍ਰਮਵਾਰ 98.50 ਪ੍ਰਤੀਸ਼ਤ ਅੰਕ, 97.37 ਪ੍ਰਤੀਸ਼ਤ ਅਤੇ 94.80 ਪ੍ਰਤੀਸ਼ਤ ਅੰਕ ਹਾਸਲ ਕਰਕੇ ਜ਼ਿਲ੍ਹਾ ਪਠਾਨਕੋਟ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਵਿਨੀਤਾ ਮਹਾਜਨ ਨੇ ਦੱਸਿਆ ਕਿ ਅਸ਼ਮਿਤ ਠਾਕੁਰ ਬਚਪਨ ਤੋਂ ਹੀ ਹੋਣਹਾਰ ਸੀ, ਇਸੇ ਕਾਰਨ ਉਸ ਨੇ ਇਹ ਸਫਲਤਾ ਹਾਸਲ ਕੀਤੀ ਹੈ। ਅਸ਼ਮਿਤ ਨੇ ਆਪਣੀ ਪੂਰੀ ਸਿੱਖਿਆ ਜੇਐੱਮਕੇ ਸਕੂਲ ਤੋਂ ਪ੍ਰਾਪਤ ਕੀਤੀ ਅਤੇ ਨਾਲ-ਨਾਲ ਜੇਈਈ ਮੇਨਜ਼ ਦੀ ਪ੍ਰੀਖਿਆ ਦੀ ਤਿਆਰੀ ਕੀਤੀ ਅਤੇ ਸਫ਼ਲਤਾ ਹਾਸਲ ਕੀਤੀ। ਇਸੇ ਤਰ੍ਹਾਂ ਸਕੂਲ ਦੇ ਵਿਦਿਆਰਥੀ ਅਰਹਤ ਸ਼ਰਮਾ ਅਤੇ ਭੂਮੀ ਸਿੰਘ ਨੇ ਵੀ ਜੇਈਈ ਮੇਨਜ਼ ਵਿੱਚ ਚੰਗੇ ਅੰਕ ਹਾਸਲ ਕਰਕੇ ਜ਼ਿਲ੍ਹਾ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਬੱਚਿਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। -ਪੱਤਰ ਪ੍ਰੇਰਕ

Advertisement

Advertisement
Advertisement