ਪਾਕਿਸਤਾਨ ’ਚ ਅਤਿਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲੇ ’ਚ ਤਿੰਨ ਅਤਿਵਾਦੀ ਹਲਾਕ
07:10 PM Nov 21, 2023 IST
ਪੇਸ਼ਾਵਰ (ਪਾਕਿਸਤਾਨ), 21 ਨਵੰਬਰ
ਪਾਕਿਸਤਾਨ ਦੇ ਸੁਰੱਖਿਆ ਬਲਾਂ ਨੇ ਉੱਤਰ ਪੱਛਮੀ ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖ਼ਤੂਨਖਵਾ ’ਚ ਖੂਫੀਆ ਸੂਚਨਾ ਦੇ ਆਧਾਰ ’ਤੇ ਮੁਹਿੰਮ ਚਲਾਈ। ਇਸ ਦੌਰਾਨ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਘੱਟੋ ਘੱਟ ਤਿੰਨ ਅਤਿਵਾਦੀ ਮਾਰੇ ਗਏ ਜਦੋਂ ਕਿ ਆਈਈਡੀ ਧਮਾਕੇ ’ਚ ਇਕ ਸੈਨਿਕ ਦੀ ਮੌਤ ਹੋ ਗਈ। ਇਹ ਜਾਣਕਾਰੀ ਸੈਨਾ ਨੇ ਇਥੇ ਦਿੱਤੀ। -ਪੀਟੀਆਈ
Advertisement
Advertisement