ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੈਗੂਲਰ ਕੀਤੇ ਠੇਕਾ ਆਧਾਰਤ ਅਧਿਆਪਕਾਂ ਦੀਆਂ ਤਨਖਾਹਾਂ ’ਚ ਤਿੰਨ ਗੁਣਾ ਵਾਧਾ

10:33 AM Jun 28, 2023 IST
ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 27 ਜੂਨ

Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਸਰਕਾਰ ਵੱਲੋਂ ਪਿਛਲੇ ਦਿਨੀਂ ਰੈਗੂਲਰ ਕੀਤੇ 12,700 ਠੇਕਾ ਅਧਾਰਿਤ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਤਿੰਨ ਗੁਣਾ ਵਾਧਾ ਕਰਨ ਅਤੇ ਸਰਕਾਰੀ ਨੌਕਰੀ ਦੇ ਹੋਰ ਸਾਰੇ ਲਾਭ ਦੇਣ ਦਾ ਐਲਾਨ ਕੀਤਾ ਹੈ।

ਇਹ ਐਲਾਨ ਅੱਜ ਉਨ੍ਹਾਂ ਪੰਜਾਬ ਵਾਸੀਆਂ ਦੇ ਨਾਮ ਆਪਣੇ ਆਨਲਾਈਨ ਸੰਬੋਧਨ ਦੌਰਾਨ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਬੀਏ ਪਾਸ ਸਿੱਖਿਆ ਪ੍ਰੋਵਾਈਡਰ (ਐਸੋਸੀਏਟ ਟੀਚਰ) ਜਿਨ੍ਹਾਂ ਨੂੰ ਪਹਿਲਾਂ 9500 ਰੁਪਏ ਤਨਖਾਹ ਮਿਲ ਰਹੀ ਹੈ, ਉਨ੍ਹਾਂ ਨੂੰ ਹੁਣ 20,500, ਜਦਕਿ ਈਟੀਟੀ ਤੇ ਐੱਨਟੀਟੀ ਯੋਗਤਾ ਵਾਲੇ ਅਧਿਆਪਕਾਂ ਨੂੰ 10,250 ਦੀ ਥਾਂ 22 ਹਜ਼ਾਰ ਅਤੇ ਬੀਏ ਤੇ ਐੱਮਏ ਬੀਐੱਡ ਡਿਗਰੀਆਂ ਵਾਲੇ ਅਧਿਆਪਕਾਂ ਨੂੰ 11 ਹਜ਼ਾਰ ਦੀ ਥਾਂ 23,500 ਰੁਪਏ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਈਈਵੀ ਵਾਲੰਟੀਅਰਾਂ ਨੂੰ ਹੁਣ 5500 ਦੀ ਥਾਂ 15 ਹਜ਼ਾਰ ਰੁਪਏ ਤਨਖ਼ਾਹ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਾਲੰਟੀਅਰਾਂ ਦੀ ਤਨਖ਼ਾਹ ਵੀ 3500 ਰੁਪਏ ਤੋਂ ਵਧਾ ਕੇ 15 ਹਜ਼ਾਰ ਅਤੇ 6 ਹਜ਼ਾਰ ਲੈਣ ਵਾਲੇ ਈਜੀਐੱਸ, ਈਆਈਈ ਤੇ ਐੱਸਟੀਆਰ ਅਧਿਆਪਕਾਂ ਨੂੰ 18 ਹਜ਼ਾਰ ਰੁਪਏ ਤਨਖ਼ਾਹ ਦਿੱਤੀ ਜਾਵੇਗੀ। ਸ੍ਰੀ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ ’ਤੇ ਹੁਣ ਤੱਕ ਸਿਰਫ਼ ਗੱਲਾਂ ਹੀ ਕੀਤੀਆਂ ਹਨ, ਪਰ ‘ਆਪ’ ਸਰਕਾਰ ਨੇ ਸਿੱਖਿਆ ਵਿਭਾਗ ’ਚ 10 ਸਾਲ ਤੋਂ ਵੱਧ ਸੇਵਾਵਾਂ ਨਿਭਾਉਣ ਵਾਲੇ ਠੇਕਾ ਅਧਾਰਿਤ ਅਧਿਆਪਕਾਂ ਨੂੰ ਰੈਗੂਲਰ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਸਕੂਲ ਸਿੱਖਿਆ ਵਿਭਾਗ ’ਚ ਐਡਹਾਕ, ਕੰਟਰੈਕਟ, ਆਰਜ਼ੀ ਅਧਿਆਪਕਾਂ (ਰਾਸ਼ਟਰ ਨਿਰਮਾਤਾ) ਤੇ ਹੋਰ ਕਰਮਚਾਰੀਆਂ ਦੀ ਭਲਾਈ ਸਬੰਧੀ ਨੀਤੀ ਅਧੀਨ ਹੋਣਗੀਆਂ। ਵਿਦਿਅਕ ਯੋਗਤਾ ਤੇ ਸੇਵਾਵਾਂ ’ਚ ਦਾਖ਼ਲੇ ਲਈ ਮੁੱਢਲੀਆਂ ਸ਼ਰਤਾਂ ਦੇ ਆਧਾਰ ’ਤੇ ਇਨ੍ਹਾਂ ਦੀਆਂ ਤਨਖਾਹਾਂ 58 ਸਾਲ ਦੀ ਸੇਵਾ ਪੂਰੀ ਹੋਣ ਤੱਕ ਨਿਰਧਾਰਤ ਕੀਤੀਆਂ ਗਈਆਂ ਹਨ, ਜਿਸ ਵਿੱਚ ਹਰ ਸਾਲ 5 ਫ਼ੀਸਦ ਦਾ ਵਾਧਾ ਵੀ ਕੀਤਾ ਜਾਵੇਗਾ।

Advertisement
Tags :
ਅਧਿਆਪਕਾਂਆਧਾਰਤਕੀਤੇਗੁਣਾਠੇਕਾਤਨਖਾਹਾਂਤਿੰਨਦੀਆਂਭਗਵੰਤ ਮਾਨਰੈਗੂਲਰਵਾਧਾ
Advertisement