ਤਿੰਨ ਨੂੰ ਪੰਜਾਬ ’ਚ 35 ਥਾਵਾਂ ’ਤੇ ਰੋਕੀਆਂ ਜਾਣਗੀਆਂ ਰੇਲਾਂ: ਪੰਧੇਰ
07:57 AM Oct 01, 2024 IST
ਖੇਤਰੀ ਪ੍ਰਤੀਨਿਧ
ਪਟਿਆਲਾ, 30 ਸਤੰਬਰ
ਲਖੀਮਪੁਰ ਖੀਰੀ ਕਤਲੇਆਮ ਦੇ ਇਨਸਾਫ਼ ਅਤੇ ਦੇਸ਼ ਵਿਆਪੀ ਕਿਸਾਨਾਂ ਦੀਆਂ ਮੰਗਾਂ ਸਬੰਧੀ ਕਿਸਾਨ ਆਗੂ ਸਤਨਾਮ ਸਿੰਘ ਸਾਹਨੀ ਦੀ ਪ੍ਰਧਾਨਗੀ ਹੇਠ ਤਿੰਨ ਅਕਤੂਬਰ ਨੂੰ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਦੇ ਸੰਦਰਭ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੀਟਿੰਗ ਕੀਤੀ ਗਈ। ਐਸਕੇਐਮ (ਗ਼ੈਰ-ਸਿਆਸੀ) ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਦੋਵਾਂ ਫੋਰਮਾਂ ਨੇ ਲਖੀਮਪੁਰ ਖੇੜੀ ਕਤਲੇਆਮ ਦੇ ਮੁੱਖ ਦੋਸ਼ੀ ਨੂੰ ਸਜ਼ਾ ਨਾ ਮਿਲਣ ਦੇ ਵਿਰੋਧ ਵਿੱਚ ਤਿੰਨ ਅਕਤੂਬਰ ਨੂੰ ਤਿੰਨ ਘੰਟਿਆਂ ਦੇ ਦੇਸ਼ ਵਿਆਪੀ ਰੇਲ ਰੋਕੋ ਐਕਸ਼ਨ ਦਾ ਹਿੱਸਾ ਬਣਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ 35 ਥਾਵਾਂ ’ਤੇ ਰੇਲਵੇ ਮਾਰਗ ਜਾਮ ਕੀਤੇ ਜਾਣਗੇ।
Advertisement
Advertisement