For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ ਦੇ ਕੈਬ ਤੇ ਥ੍ਰੀ-ਵ੍ਹੀਲਰ ਚਾਲਕਾਂ ਦਾ ਪ੍ਰਦਰਸ਼ਨ ਸਮਾਪਤ

07:02 AM Aug 20, 2023 IST
ਚੰਡੀਗੜ੍ਹ ਦੇ ਕੈਬ ਤੇ ਥ੍ਰੀ ਵ੍ਹੀਲਰ ਚਾਲਕਾਂ ਦਾ ਪ੍ਰਦਰਸ਼ਨ ਸਮਾਪਤ
ਚੰਡੀਗੜ੍ਹ ਦੇ ਸੈਕਟਰ 25 ਵਿੱਚ ਪ੍ਰਦਰਸ਼ਨ ਕਰਦੇ ਹੋਏ ਟੈਕਸੀ ਚਾਲਕ। -ਫੋਟੋ: ਵਿੱਕੀ ਘਾਰੂ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 19 ਅਗਸਤ
ਚੰਡੀਗੜ੍ਹ ਵਿੱਚ ਪਿਛਲੇ ਦਸ ਦਿਨਾਂ ਤੋਂ ਸੈਕਟਰ-25 ਸਥਿਤ ਰੈਲੀ ਗਰਾਊਂਡ ਵਿੱਚ ਚੱਲ ਰਿਹਾ ਕੈਬ ਤੇ ਥ੍ਰੀ-ਵ੍ਹੀਲਰ ਚਾਲਕਾਂ ਦਾ ਪ੍ਰਦਰਸ਼ਨ ਅੱਜ ਯੂਟੀ ਪ੍ਰਸ਼ਾਸਨ ਵੱਲੋਂ ਮੰਗੇ ਜਾਣ ਮਗਰੋਂ ਖ਼ਤਮ ਹੋ ਗਿਆ। ਯੂਟੀ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ ਗ੍ਰਹਿ ਰੁਪੇਸ਼ ਕੁਮਾਰ ਤੇ ਆਰਐੱਲਏ ਦੇ ਸੀਨੀਅਰ ਅਧਿਕਾਰੀ ਪ੍ਰਦਯੁਮਨ ਸਿੰਘ ਨੇ ਟ੍ਰਾਈਸਿਟੀ ਕੈਬ ਤੇ ਥ੍ਰੀ-ਵ੍ਹੀਲਰ ਚਾਲਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਇਸ ਮਗਰੋਂ ਟ੍ਰਾਈਸਿਟੀ ਕੈਬ ਤੇ ਥ੍ਰੀ-ਵ੍ਹੀਲਰ ਚਾਲਕਾਂ ਨੇ ਆਪਣਾ ਪ੍ਰਦਰਸ਼ਨ ਖਤਮ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਤੇ ਸਮਾਜ ਸੇਵੀ ਰਾਮ ਸਿੰਘ ਰਾਣਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਟ੍ਰਾਈਸਿਟੀ ਕੈਬ ਤੇ ਥ੍ਰੀ-ਵ੍ਹੀਲਰ ਚਾਲਕ ਯੂਨੀਅਨ ਦੇ ਪ੍ਰਧਾਨ ਇੰਦਰਭਾਨ ਸਿੰਘ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਨੇ ਯੂਨੀਅਨ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ ਜਿਸ ਮਗਰੋਂ ਉਨ੍ਹਾਂ ਨੇ ਆਪਣਾ ਪ੍ਰਦਰਸ਼ਨ ਖ਼ਤਮ ਕਰ ਦਿੱਤਾ ਹੈ। ਯੂਟੀ ਪ੍ਰਸ਼ਾਸਨ ਦੇ ਬੁਲਾਰੇ ਨੇ ਕੈਬ ਚਾਲਕਾਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਨਾਜਾਇਜ਼ ਤੌਰ ’ਤੇ ਚੱਲ ਰਹੀਆਂ ਕੈਬਾਂ ’ਤੇ ਪਾਬੰਦੀ ਲਗਾਈ ਜਾਵੇਗੀ। ਜੇਕਰ ਓਲਾ ਜਾਂ ਊਬਰ ਤੋਂ ਇਲਾਵਾ ਕੋਈ ਨਿੱਜੀ ਤੌਰ ’ਤੇ ਕੈਬ ਚਲਾਉਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਯੂਟੀ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਿੱਚ ਓਲਾ ਤੇ ਊਬਰ ਨੂੰ ਕੈਬ ਸੇਵਾ ਲਈ ਲਾਇਸੈਂਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਸਿਰਫ਼ ਇਨ੍ਹਾਂ ਦੋਵਾਂ ਕੰਪਨੀਆਂ ਦੀ ਕੈਬ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਓਲਾ ਤੇ ਊਬਰ ਦੀ ਕੈਬ ਵਿੱਚ ਸਵਾਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੈਨਿਤ ਬਟਨ ਤੇ ਹੋਰ ਐਮਰਜੈਂਸੀ ਸਹੂਲਤਾਂ ਮੁਹੱਈਆ ਕਰਵਾਈ ਗਈਆਂ ਹਨ। ਯੂਟੀ ਪ੍ਰਸ਼ਾਸਨ ਨੇ ਲੋਕਾਂ ਨੂੰ ਸਫੈਦ ਰੰਗ ਦੀ ਨੰਬਰ ਪਲੇਟ ਵਾਲੀ ਕੈਬ ਵਿੱਚ ਸਫ਼ਰ ਨਾ ਕਰਨ ਵੀ ਅਪੀਲ ਕੀਤੀ। ਸਫੇਦ ਰੰਗ ਦੀ ਨੰਬਰ ਪਲੇਟ ਵਾਲੀ ਗੱਡੀ ਨੂੰ ਬਤੌਰ ਕੈਬ ਚਲਾਉਣ ’ਤੇ ਕਾਰ ਚਾਲਕ ਤੇ ਸਵਾਰੀ ਦੋਵਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Advertisement

ਕੈਬ ਚਾਲਕ ਵੱਧ ਤੋਂ ਵੱਧ 34 ਰੁਪਏ ਪ੍ਰਤੀ ਕਿਲੋਮੀਟਰ ਵਸੂਲ ਸਕਣਗੇ

ਕੈਬ ਚਾਲਕਾਂ ਵੱਲੋਂ ਕੈਬ ਦਾ ਕਿਰਾਇਆ ਵਧਾਉਣ ਦੀ ਮੰਗ ਕੀਤੀ ਜਾ ਰਹੀ ਸੀ। ਇਸੇ ਦੇ ਚਲਦਿਆਂ ਯੂਟੀ ਪ੍ਰਸ਼ਾਸਨ ਨੇ ਕੈਬ ਚਾਲਕਾਂ ਦਾ ਵੱਧ ਤੋਂ ਵੱਧ ਕਿਰਾਇਆ 34 ਰੁਪਏ ਪ੍ਰਤੀ ਕਿਲੋਮੀਟਰ ਤੈਅ ਕਰ ਦਿੱਤਾ ਹੈ। ਯੂਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਕੋਈ ਵੀ ਕੈਬ ਚਾਲਕ 34 ਰੁਪਏ ਪ੍ਰਤੀ ਕਿਲੋਮੀਟਰ ਤੋਂ ਵੱਧ ਵਸੂਲ ਕਰਦਾ ਹੈ ਤਾਂ ਉਸ ਦੀ ਤੁਰੰਤ ਸ਼ਿਕਾਇਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੈਬ ਚਾਲਕ ਜਾਣ-ਬੁੱਝ ਕੇ ਲੰਬੇ ਰੂਟ ਦੀ ਵਰਤੋਂ ਕਰਦਾ ਹੈ ਤਾਂ ਵੀ ਤੁਰੰਤ ਪੁਲੀਸ ਨੂੰ ਸ਼ਿਕਾਇਤ ਕੀਤੀ ਜਾਵੇ। ਅਜਿਹੇ ਹਾਲਾਤ ਵਿੱਚ ਕੈਬ ਚਾਲਕ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Advertisement
Tags :
Author Image

Advertisement
Advertisement
×