ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫੈਕਟਰੀ ’ਚ ਅੱਗ ਲੱਗਣ ਕਾਰਨ ਤਿੰਨ ਮਜ਼ਦੂਰ ਮਰੇ

08:53 AM Jun 09, 2024 IST
ਅੱਗ ਬੁਝਾਉਣ ਮਗਰੋਂ ਫੈਕਟਰੀ ਦੇ ਬਾਹਰ ਖੜ੍ਹਾ ਫਾਇਰ ਬ੍ਰਿਗੇਡ ਦਾ ਅਮਲਾ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 8 ਜੂਨ
ਤੜਕੇ ਨਰੇਲਾ ਉਦਯੋਗਿਕ ਖੇਤਰ ਵਿੱਚ ਫੂਡ ਪ੍ਰੋਸੈਸਿੰਗ ਯੂਨਿਟ ਵਿੱਚ ਅੱਗ ਲੱਗਣ ਅਤੇ ਧਮਾਕੇ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਛੇ ਜ਼ਖਮੀ ਹੋ ਗਏ। ਦਿੱਲੀ ਪੁਲੀਸ ਨੇ ਦੱਸਿਆ ਕਿ ਸਵੇਰੇ 3.35 ਵਜੇ ਸੁੱਕੀ ਮੂੰਗੀ ਦੀ ਦਾਲ ਬਣਾਉਣ ਵਾਲੀ ਸ਼ਿਆਮ ਕ੍ਰਿਪਾ ਫੂਡਜ਼ ਪ੍ਰਾਈਵੇਟ ਲਿਮਟਿਡ ਦੀ ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅੱਗ ਨੇ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਵਿੱਚ ਕੁਝ ਮਜ਼ਦੂਰ ਅੰਦਰ ਫਸ ਗਏ। ਦਿੱਲੀ ਫਾਇਰ ਅਮਲੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ 14 ਫਾਇਰ ਟੈਂਡਰਾਂ ਨੂੰ ਸੇਵਾ ਵਿੱਚ ਲਗਾਇਆ ਗਿਆ ਅਤੇ ਦੁਪਹਿਰ ਤੱਕ ਅੱਗ ’ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਮਾਰਤ ਵਿੱਚੋਂ ਨੌਂ ਲੋਕਾਂ ਨੂੰ ਬਚਾਇਆ ਗਿਆ ਅਤੇ ਉਨ੍ਹਾਂ ਨੂੰ ਨਰੇਲਾ ਦੇ ਸੰਤਿਆਵਾਦੀ ਰਾਜਾ ਹਰੀਸ਼ ਚੰਦਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਤਿੰਨ ਸ਼ਿਆਮ (24), ਰਾਮ ਸਿੰਘ (30) ਅਤੇ ਬੀਰਪਾਲ (42) ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਜਦਕਿ ਬਾਕੀਆਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ- ਪੁਸ਼ਪੇਂਦਰ (26), ਆਕਾਸ਼ (19), ਮੋਹਿਤ ਕੁਮਾਰ (21), ਰਵੀ ਕੁਮਾਰ (19), ਮੋਨੂੰ (25) ਅਤੇ ਲਾਲੂ (32) ਦਾ ਸਫਦਰਜੰਗ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਅੱਗ ਇਕ ਪਾਈਪਲਾਈਨ ਤੋਂ ਗੈਸ ਲੀਕ ਹੋਣ ਤੋਂ ਬਾਅਦ ਲੱਗੀ। ਅਧਿਕਾਰੀ ਨੇ ਦੱਸਿਆ ਕਿ ਪਾਈਪਲਾਈਨਾਂ ਮੂੰਗੀ ਦਾਲ ਭੁੰਨਣ ਲਈ ਵਰਤੇ ਜਾਣ ਵਾਲੇ ਬਰਨਰਾਂ ਨੂੰ ਗੈਸ ਸਪਲਾਈ ਕਰਦੀਆਂ ਸਨ। ਉਸ ਨੇ ਕਿਹਾ ਕਿ ਜਿਵੇਂ ਹੀ ਅੱਗ ਫੈਲ ਗਈ, ਇਸ ਨਾਲ ਕੰਪ੍ਰੈਸਰ ਜ਼ਿਆਦਾ ਗਰਮ ਹੋ ਗਿਆ, ਜਿਸ ਕਾਰਨ ਧਮਾਕਾ ਹੋਇਆ। ਫੈਕਟਰੀ ਮਾਲਕਾਂ ਦੀ ਪਛਾਣ ਰੋਹਿਣੀ ਵਾਸੀ ਅੰਕਿਤ ਗੁਪਤਾ ਅਤੇ ਵਿਨੈ ਗੁਪਤਾ ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਮਾਲਕਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।

Advertisement

Advertisement