ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਟੋ ਪਲਟਣ ਕਾਰਨ ਤਿੰਨ ਸਾਲਾ ਬੱਚੀ ਦੀ ਮੌਤ

08:49 AM Apr 16, 2024 IST

ਪੱਤਰ ਪ੍ਰੇਰਕ
ਯਮੁਨਾਨਗਰ, 15 ਅਪਰੈਲ
ਇੱਥੋਂ ਦੇ ਕਮਾਨੀ ਚੌਕ ’ਤੇ ਮੋਟਰਸਾਈਕਲ ਨੂੰ ਬਚਾਉਂਦਿਆਂ ਆਟੋ ਪਲਟ ਗਿਆ। ਹਾਦਸੇ ’ਚ ਆਟੋ ਵਿੱਚ ਸਵਾਰ ਕੈਂਪ ਵੀਨਾ ਨਗਰ ਵਾਸੀ 8 ਸਾਲਾ ਹਿਮਾਨੀ ਦੀ ਮੌਤ ਹੋ ਗਈ ਜਦਕਿ 5 ਹੋਰ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਉਨ੍ਹਾਂ ਨੂੰ ਨਿੱਜੀ ਹਸਪਤਾਲ ਤੋਂ ਮੁੱਢਲੀ ਸਹਾਇਤਾ ਮਗਰੋਂ ਘਰ ਭੇਜ ਦਿੱਤਾ ਗਿਆ। ਆਟੋ ਚਾਲਕ ਪੰਕਜ ਨੇ ਦੱਸਿਆ ਕਿ ਉਹ ਆਪਣੇ ਆਟੋ ਵਿੱਚ ਰੋਜ਼ਾਨਾ ਬੱਚਿਆਂ ਨੂੰ ਸਕੂਲ ਲੈ ਕੇ ਜਾਂਦਾ ਹੈ। ਹਰ ਰੋਜ਼ ਦੀ ਤਰ੍ਹਾਂ ਅੱਜ ਦੁਪਹਿਰ ਨੂੰ ਉਹ ਬੱਚਿਆਂ ਨੂੰ ਸਕੂਲ ਤੋਂ ਘਰ ਲੈ ਕੇ ਜਾ ਰਿਹਾ ਸੀ। ਜਦੋਂ ਉਹ ਕਮਾਨੀ ਚੌਕ ਨੇੜੇ ਪਹੁੰਚਿਆ ਤਾਂ ਉਸ ਨੇ ਆਈਟੀਆਈ ਵਾਲੇ ਪਾਸਿਓਂ ਆ ਰਹੇ ਮੋਟਰਸਾਈਕਲ ਨੂੰ ਬਚਾਉਣ ਲਈ ਬ੍ਰੇਕ ਲਾਈ ਤਾਂ ਆਟੋ ਬੇਕਾਬੂ ਹੋ ਕੇ ਪਲਟ ਗਿਆ। ਪੁਲੀਸ ਨੇ ਮੋਟਰਸਾਈਕਲ ਸਵਾਰ ਨਿਰਮਲ ਨੂੰ ਹਿਰਾਸਤ ਵਿੱਚ ਲੈ ਲਿਆ।

Advertisement

Advertisement
Advertisement