For the best experience, open
https://m.punjabitribuneonline.com
on your mobile browser.
Advertisement

ਦਮ ਘੁੱਟਣ ਕਾਰਨ ਤਿੰਨ ਸਾਲਾ ਬੱਚੀ ਦੀ ਮੌਤ

07:11 AM Apr 15, 2024 IST
ਦਮ ਘੁੱਟਣ ਕਾਰਨ ਤਿੰਨ ਸਾਲਾ ਬੱਚੀ ਦੀ ਮੌਤ
Advertisement

ਲੁਧਿਆਣਾ: ਪਿੰਡ ਦਾਦ ਨੇੜੇ ਗ੍ਰੀਨ ਐਵੇਨਿਊ ਕਲੋਨੀ ਦੇ ਇੱਕ ਘਰ ਵਿੱਚ ਅੱਜ ਅੱਗ ਲੱਗ ਗਈ, ਜਿਥੇ ਦਮ ਘੁਟਣ ਨਾਲ ਇੱਕ ਤਿੰਨ ਸਾਲਾ ਬੱਚੀ ਦੀ ਮੌਤ ਹੋ ਗਈ ਹੈ। ਮ੍ਰਿਤਕ ਬੱਚੀ ਦੀ ਪਛਾਣ ਨੀਤੂ ਵਜੋਂ ਹੋਈ ਹੈ। ਲੜਕੀ ਦੇ ਮਾਤਾ-ਪਿਤਾ ਮਜ਼ਦੂਰੀ ਕਰਦੇ ਹਨ ਅਤੇ ਜਦੋਂ ਇਹ ਹਾਦਸਾ ਵਾਪਰਿਆ ਤਾਂ ਉਹ ਕੰਮ ’ਤੇ ਗਏ ਹੋਏ ਸਨ। ਘਰ ਦੀ ਪਹਿਲੀ ਮੰਜ਼ਿਲ ’ਤੇ ਅੱਗ ਲੱਗਣ ਸਮੇਂ ਕਮਰੇ ਦਾ ਦਰਵਾਜ਼ਾ ਬਾਹਰੋਂ ਬੰਦ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਅਤੇ ਪੁਲੀਸ ਮੌਕੇ ’ਤੇ ਪੁੱਜੀ। ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਗ ਬੁਝਾਉਣ ਲਈ ਕਰੀਬ ਢਾਈ ਘੰਟੇ ਦਾ ਸਮਾਂ ਲੱਗਾ। ਗੁਆਂਢੀਆਂ ਨੇ ਲੜਕੀ ਨੂੰ ਬੇਹੋਸ਼ੀ ਦੀ ਹਾਲਤ ’ਚ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×