ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿੰਨ ਨੌਜਵਾਨ ਨਸ਼ਾ ਤਸਕਰੀ ਦੇ ਮਾਮਲੇ ’ਚ ਕਾਬੂ

08:04 AM Sep 27, 2024 IST

ਨਿੱਜੀ ਪੱਤਰ ਪ੍ਰੇਰਕ
ਮੋਗਾ, 26 ਸਤੰਬਰ
ਇਥੇ ਸੀਆਈਏ ਸਟਾਫ਼ ਨੇ ਇੱਕ ਖਾਲਸਾ ਕਾਲਜ, ਇੱਕ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸਮੇਤ ਤਿੰਨ ਜਣਿਆਂ ਨੂੰ ਨਸ਼ਾ ਤਸਕਰੀ ਦੋਸ ਹੇਠ ਕਾਬੂ ਕੀਤਾ ਹੈ। ਮੁਲਜ਼ਮ ਅੰਮ੍ਰਿਤਸਰ, ਤਰਨ ਤਰਨ ਤੇ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਹਨ ਉਨ੍ਹਾਂ ਖ਼ਿਲਾਫ਼ ਪਹਿਲਾਂ ਕੇਸ ਦਰਜ ਹੈ। ਐੱਸਪੀ ਜਾਂਚ ਡਾ. ਬਾਲ ਕ੍ਰਿਸ਼ਨ, ਡੀਐਸਪੀ ਜਾਂਚ ਲਵਜੀਤ ਸਿੰਘ ਗਿੱਲ ਤੇ ਸੀਆਈਏ ਸਟਾਫ਼ ਮੁਖੀ ਇੰਸਪੈਕਟਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਮੁੰਡੀ ਜਮਾਲ ਵਿਚ ਨਾਕਾਬੰਦੀ ਦੌਰਾਨ ਗੁਰਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ, ਮਨਪ੍ਰੀਤ ਸਿੰਘ ਮਨੀ ਵਾਸੀ ਫ਼ਿਰੋਜ਼ਪੁਰ ਅਤੇ ਲਵਲਜੀਤ ਸਿੰਘ ਉਰਫ਼ ਲਵਲੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 500 ਗ੍ਰਾਮ ਹੈਰੋਇਨ ਤੇ 32 ਬੋਰ ਪਿਸਟਲ ਤੇ 3 ਗੋਲੀਆਂ ਬਰਾਮਦ ਕੀਤੀਆਂ ਹਨ।

Advertisement

Advertisement