For the best experience, open
https://m.punjabitribuneonline.com
on your mobile browser.
Advertisement

67 ਗ੍ਰਾਮ ਹੈਰੋਇਨ ਸਣੇ ਤਿੰਨ ਨੌਜਵਾਨ ਗ੍ਰਿਫ਼ਤਾਰ

08:51 AM Jun 27, 2024 IST
67 ਗ੍ਰਾਮ ਹੈਰੋਇਨ ਸਣੇ ਤਿੰਨ ਨੌਜਵਾਨ ਗ੍ਰਿਫ਼ਤਾਰ
Advertisement

ਐੱਸਏਐੱਸ ਨਗਰ (ਮੁਹਾਲੀ): ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪਿੰਡ ਕੁੰਭੜਾ ਵਿੱਚ ਮਾਰ ਗਏ ਅਚਨਚੇਤ ਛਾਪੇ ਦੌਰਾਨ ਤਿੰਨ ਨੌਜਵਾਨਾਂ ਨੂੰ 67 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਸੈਂਟਰਲ ਥਾਣਾ ਫੇਜ਼-8 ਦੇ ਐੱਸਐੱਚਓ ਇੰਸਪੈਕਟਰ ਰੁਪਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਕੁੰਭੜਾ ਵਿੱਚ ਬਾਲਮੀਕ ਮੰਦਰ ਨੇੜਲੇ ਪਾਰਕ ਵਿੱਚ ਛਾਪਾ ਮਾਰ ਕੇ ਤਿੰਨ ਵਿਅਕਤੀਆਂ ਹਰਵਿੰਦਰ ਸਿੰਘ ਤੇ ਅਜਵਿੰਦਰ ਸਿੰਘ ਉਰਫ਼ ਨਾਗ ਦੋਵੇਂ ਵਾਸੀਆਨ ਪਿੰਡ ਕੁੰਭੜਾ ਅਤੇ ਸੰਤੋਖ ਸਿੰਘ ਵਾਸੀ ਪਿੰਡ ਰਸੂਲਪੁਰ (ਰੂਪਨਗਰ) ਨੂੰ ਕ੍ਰਮਵਾਰ ਸੱਤ ਗ੍ਰਾਮ, 30 ਗ੍ਰਾਮ ਅਤੇ 30 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। -ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×