ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੈਰੋਇਨ ਸਮੇਤ ਤਿੰਨ ਨੌਜਵਾਨ ਕਾਬੂ

10:28 AM Aug 11, 2024 IST

ਪੱਤਰ ਪ੍ਰੇਰਕ
ਕਾਲਾਂਵਾਲੀ, 10 ਅਗਸਤ
ਸੀਆਈਏ ਸਟਾਫ ਕਾਲਾਂਵਾਲੀ ਦੀ ਟੀਮ ਨੇ ਪਿੰਡ ਤਖਤਮੱਲ ਤੋਂ ਤਿੰਨ ਨੌਜਵਾਨਾਂ ਨੂੰ 51 ਗ੍ਰਾਮ 14 ਮਿਲੀਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਣੇ ਕਾਬੂ ਕੀਤਾ ਹੈ। ਸੀਆਈਏ ਸਟਾਫ਼ ਦੇ ਇੰਚਾਰਜ ਵਰਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਦੀ ਪਛਾਣ ਰਣਜੀਤ ਉਰਫ਼ ਬੱਗੀ, ਜਸਪ੍ਰੀਤ ਉਰਫ਼ ਜੱਸੀ, ਸਿਕੰਦਰ ਸਿੰਘ ਉਰਫ਼ ਕਾਲਾ ਵਾਸੀ ਤਖ਼ਤਮੱਲ ਵਜੋਂ ਹੋਈ ਹੈ। ਤਿੰਨਾਂ ਨੌਜਵਾਨਾਂ ਖ਼ਿਲਾਫ਼ ਕਾਲਾਂਵਾਲੀ ਥਾਣੇ ’ਚ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਗਸ਼ਤ ਦੌਰਾਨ ਏਐੱਸਆਈ ਰਾਜਿੰਦਰ ਪ੍ਰਸਾਦ ਪਿੰਡ ਤਖਤਮੱਲ-ਕੇਵਲ ਰੋਡ ’ਤੇ ਪਿੰਡ ਤਖਤਮੱਲ ਨਹਿਰ ਦੇ ਪੁਲ ’ਤੇ ਮੌਜੂਦ ਸੀ। ਪਿੰਡ ਤਖਤਮੱਲ ਵੱਲੋਂ ਮੋਟਰਸਾਈਕਲ ਆ ਰਿਹਾ ਸੀ, ਜਿਸ ’ਤੇ ਤਿੰਨ ਨੌਜਵਾਨ ਸਵਾਰ ਸਨ। ਇਨ੍ਹਾਂ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਤਲਾਸ਼ੀ ਲਈ। ਉਨ੍ਹਾਂ ਕੋਲੋਂ 51 ਗ੍ਰਾਮ 14 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ।

Advertisement

Advertisement
Advertisement