For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸਿਆਂ ਵਿੱਚ ਤਿੰਨ ਨੌਜਵਾਨਾਂ ਦੀ ਮੌਤ, ਤਿੰਨ ਜ਼ਖ਼ਮੀ

06:50 AM Apr 24, 2024 IST
ਸੜਕ ਹਾਦਸਿਆਂ ਵਿੱਚ ਤਿੰਨ ਨੌਜਵਾਨਾਂ ਦੀ ਮੌਤ  ਤਿੰਨ ਜ਼ਖ਼ਮੀ
Advertisement

ਪੱਤਰ ਪ੍ਰੇਰਕ
ਸ਼ਾਹਕੋਟ, 23 ਅਪਰੈਲ
ਇੱਥੇ ਬੀਤੀ ਰਾਤ ਪਿੰਡ ਮਾਣਕਪੁਰ ਨੇੜੇ ਵਾਪਰੇ ਹਾਦਸੇ ’ਚ 2 ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਤੀਜਾ ਨੌਜਵਾਨ ਅਤੇ ਸਕੂਟਰੀ ਸਵਾਰ ਬਜ਼ੁਰਗ ਜਲੰਧਰ ਦੇ ਹਸਪਤਾਲ ’ਚ ਜ਼ੇਰੇ ਇਲਾਜ ਹਨ। ਜਾਣਕਾਰੀ ਅਨੁਸਾਰ ਮਨਦੀਪ ਸਿੰਘ (26) ਪੁੱਤਰ ਕੁੰਦਨ ਸਿੰਘ, ਗੋਰਾ (27) ਪੁੱਤਰ ਘੁੱਲਾ ਰਾਮ ਅਤੇ ਹਰਜੀਤ ਸਿੰਘ (28) ਪੁੱਤਰ ਲਹਿੰਬਰ ਸਿੰਘ ਵਾਸੀ ਜਲਾਲਪੁਰ ਕਲਾਂ ਥਾਣਾ ਲੋਹੀਆਂ ਖਾਸ ਮੋਟਰਸਾਈਕਲ ’ਤੇ ਆਪਣੇ ਪਿੰਡ ਜਾ ਰਹੇ ਸਨ। ਜਦੋਂ ਉਹ ਪਿੰਡ ਮਾਣਕਪੁਰ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਸਕੂਟਰੀ ’ਤੇ ਆ ਰਹੇ ਬਜ਼ੁਰਗ ਸਵਰਨ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਨਵਾਂ ਪਿੰਡ ਅਕਾਲੀਆਂ ਨਾਲ ਇਨ੍ਹਾਂ ਦੀ ਟੱਕਰ ਹੋ ਗਈ। ਹਾਦਸੇ ਵਿੱਚ ਮਨਦੀਪ ਸਿੰਘ ਤੇ ਗੋਰਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਰਜੀਤ ਸਿੰਘ ਤੇ ਬਜ਼ੁਰਗ ਸਵਰਨ ਨੂੰ ਸ਼ਾਹਕੋਟ ’ਚ ਮੁਢਲੀ ਸਹਾਇਤਾ ਦੇਣ ਮਗਰੋਂ ਜਲੰਧਰ ਰੈਫਰ ਕਰ ਦਿੱਤਾ। ਏਐੱਸਆਈ ਪੂਰਨ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਂਚ ਮਗਰੋਂ ਕਾਰਵਾਈ ਕੀਤੀ ਜਾਵੇਗੀ।
ਤਰਨ ਤਾਰਨ (ਪੱਤਰ ਪ੍ਰੇਰਕ ): ਹਰੀਕੇ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖਮੀ ਹੋ ਗਿਆ| ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਵਤਾਰ ਸਿੰਘ (20) ਵਾਸੀ ਹਰੀਕੇ ਵਜੋਂ ਗਈ ਹੈ ਅਤੇ ਜ਼ਖਮੀ ਹੋਏ ਬਲਰਾਮ ਸਿੰਘ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ| ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸਦਾ ਲੜਕਾ ਅਵਤਾਰ ਸਿੰਘ ਆਪਣੇ ਦੋਸਤ ਬਲਰਾਮ ਸਿੰਘ ਦੇ ਮੋਟਰਸਾਈਕਲ ’ਤੇ ਬੈਠ ਕੇ ਕਿਧਰੇ ਜਾ ਰਿਹਾ ਸੀ ਕਿ ਹਰੀਕੇ ਦੇ ਗੁਰਦੁਆਰਾ ਬਿਧੀ ਚੰਦ ਛੀਨਾ ਨੇੜੇ ਕੋਈ ਵਾਹਨ ਉਨ੍ਹਾਂ ਦੇ ਮੋਟਰਸਾਈਕਲ ਨੂੰ ਫੇਟ ਮਾਰ ਕੇ ਡੇਗ ਗਿਆ| ਇਸ ਨਾਲ ਉਸ ਦੇ ਲੜਕੇ ਨੂੰ ਗੰਭੀਰ ਸੱਟਾਂ ਲੱਗੀਆਂ| ਉਸ ਨੂੰ ਜ਼ਖਮੀ ਹਾਲਤ ਵਿੱਚ ਪੱਟੀ ਦੇ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਉਸ ਨੇ ਰਾਹ ਵਿੱਚ ਹੀ ਦਮ ਤੋੜ ਦਿੱਤਾ| ਕਥਿਤ ਦੋਸ਼ੀ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ| ਏਐੱਸਆਈ ਸਤਨਾਮ ਸਿੰਘ ਨੇ ਧਾਰਾ 304-ਏ, 427 ਅਤੇ 279 ਅਧੀਨ ਕੇਸ ਦਰਜ ਕੀਤਾ ਹੈ|

Advertisement

ਰੇਲਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਜਲੰਧਰ (ਪੱਤਰ ਪ੍ਰੇਰਕ): ਇੱਥੋਂ ਦੇ ਟਾਂਡਾ ਫਾਟਕ ਨੇੜੇ ਇੱਕ ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਇੱਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਹਾਲਾਂਕਿ ਮੰਗਲਵਾਰ ਸਵੇਰ ਤੱਕ ਦੀ ਜਾਂਚ ’ਚ ਪੁਲੀਸ ਨੂੰ ਇਹ ਖੁਦਕੁਸ਼ੀ ਦਾ ਮਾਮਲਾ ਲੱਗ ਰਿਹਾ ਹੈ। ਥਾਣਾ ਜੀਆਰਪੀ ਜਲੰਧਰ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲੀਸ ਨੇ ਮ੍ਰਿਤਕ ਦੀ ਸ਼ਨਾਖਤ ਲਈ ਉਸ ਦੀ ਫੋਟੋ ਸਾਰੇ ਥਾਣਿਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭੇਜ ਦਿੱਤੀ ਹੈ। ਪੁਲੀਸ ਨੂੰ ਮ੍ਰਿਤਕ ਕੋਲੋਂ ਕੋਈ ਪਛਾਣ ਪੱਤਰ ਜਾਂ ਹੋਰ ਦਸਤਾਵੇਜ਼ ਨਹੀਂ ਮਿਲਿਆ। ਫਿਲਹਾਲ ਪੁਲੀਸ ਨੇ ਸੀਆਰਪੀਸੀ 174 ਤਹਿਤ ਕੇਸ ਦਰਜ ਕਰ ਲਿਆ ਹੈ। ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

Advertisement
Author Image

sukhwinder singh

View all posts

Advertisement
Advertisement
×