ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਡਾਂ ਰਾਹੀਂ ਨੌਜਵਾਨਾਂ ਦੀ ਊਰਜਾ ਚੰਗੇ ਪਾਸੇ ਲਾ ਰਹੇ ਹਾਂ: ਭਗਵੰਤ ਮਾਨ

08:53 AM Aug 27, 2024 IST
ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦਾ ਲੋਗੋ ਲਾਂਚ ਕਰਦੇ ਹੋਏ।

ਆਤਿਸ਼ ਗੁਪਤਾ
ਚੰਡੀਗੜ੍ਹ, 26 ਅਗਸਤ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁਲੱਤ ਕਰਨ ਲਈ ਲਗਾਤਾਰ ਤੀਜੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੀ ਸ਼ੁਰੂਆਤ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ’ਤੇ ਕੌਮੀ ਖੇਡ ਦਿਵਸ ਦੀ ਯਾਦ ਵਿੱਚ 29 ਅਗਸਤ 2024 ਦਿਨ ਵੀਰਵਾਰ ਨੂੰ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਕੀਤੀ ਜਾਵੇਗੀ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ’ਤੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ ਹੈ।
ਸ੍ਰੀ ਮਾਨ ਨੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕਰਨ ਉਪਰੰਤ ਕਿਹਾ ਕਿ ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਖੇਡ ਮੁਕਾਬਲਿਆਂ ਦੇ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਵਰਗਾਂ ਵਿੱਚ ਪੰਜਾਬ ਦੇ ਪੈਰਾ ਅਥਲੀਟ ਪੈਰਿਸ ਪੈਰਾਲੰਪਿਕਸ ਵਿੱਚ ਭਾਗ ਲੈ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੌਰਾਨ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲੇ 15-22 ਸਤੰਬਰ ਤੱਕ ਅਤੇ ਰਾਜ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਵੱਡੇ ਖੇਡ ਪ੍ਰਬੰਧ ਦਾ ਮੰਤਵ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵੱਲ ਲਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਿਆ ਜਾ ਸਕੇ। ਸ੍ਰੀ ਮਾਨ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਦੂਜਾ ਸੀਜ਼ਨ ਸਾਲ 2023 ਵਿੱਚ ਹੋਇਆ ਸੀ, ਜਿਸ ਵਿੱਚ 4.5 ਲੱਖ ਖਿਡਾਰੀਆਂ ਨੇ ਭਾਗ ਲਿਆ ਸੀ ਅਤੇ 12,500 ਜੇਤੂ ਖਿਡਾਰੀਆਂ ਨੂੰ 8.87 ਕਰੋੜ ਰੁਪਏ ਦੇ ਇਨਾਮ ਵੰਡੇ ਗਏ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਵਿੱਖ ਵਿੱਚ ਖੇਡਾਂ ਦੇ ਖੇਤਰ ’ਚ ਹੋਰ ਵੀ ਕਈ ਨਵੇਂ ਉਪਰਾਲੇ ਕੀਤੇ ਜਾਣਗੇ।

Advertisement

Advertisement
Tags :
CM Bhagwant Singh MannPunjab GovtPunjabi khabarPunjabi NewsSports of the homeland of Punjab
Advertisement