For the best experience, open
https://m.punjabitribuneonline.com
on your mobile browser.
Advertisement

ਭਾਜਪਾ ਨੂੰ ਸੱਤਾ ਤੋਂ ਬਾਹਰ ਕਰ ਦਿਓ: ਮਾਨ

07:07 AM May 07, 2024 IST
ਭਾਜਪਾ ਨੂੰ ਸੱਤਾ ਤੋਂ ਬਾਹਰ ਕਰ ਦਿਓ  ਮਾਨ
ਝੁਨੀਰ ਵਿੱਚ ਰੈਲੀ ਦੌਰਾਨ ਮੰਚ ਤੋਂ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।
Advertisement

ਜੋਗਿੰਦਰ ਸਿੰਘ ਮਾਨ/ਜੀਵਨ ਕ੍ਰਾਂਤੀ
ਮਾਨਸਾ/ਝੁਨੀਰ, 6 ਮਈ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ 400 ਪਾਰ ਨਹੀਂ, ਸਗੋਂ ਭਾਜਪਾ ਦਾ ਬੇੜਾ ਪਾਰ ਕਰ ਦਿਓ। ਉਨ੍ਹਾਂ ਕਿਹਾ ਕਿ ਬੇਸ਼ੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਮੁੜ ਤੀਜੀ ਵਾਰ ਸੱਤਾ ਵਿੱਚ ਲਿਆਉਣ ਦਾ ਵੱਡਾ ਹੋਕਾ ਦਿੱਤਾ ਹੈ, ਪਰ ਸੰਵਿਧਾਨ ਲਈ ਖ਼ਤਰਾ ਬਣੇ ਪ੍ਰਧਾਨ ਮੰਤਰੀ ਨੂੰ ਪਹਿਲੇ ਦੋ ਗੇੜਾਂ ਵਿੱਚ ਮੁਲਕ ਦੇ ਲੋਕਾਂ ਨੇ ਮੁੜਕਾ ਲਿਆ ਦਿੱਤਾ ਹੈ। ਉਨ੍ਹਾਂ ਬਠਿੰਡਾ ਲੋਕ ਸਭਾ ਹਲਕੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਚੌਥੀ ਵਾਰ ਹਰਸਿਮਰਤ ਬਾਦਲ ਨੂੰ ਪਾਰਲੀਮੈਂਟ ਦੀਆਂ ਪੌੜੀਆਂ ਚੜ੍ਹਨ ਤੋਂ ਰੋਕ ਕੇ ਨਰਿੰਦਰ ਮੋਦੀ ਦੇ ਸੁਪਨਿਆਂ ਨੂੰ ਚਕਨਾ ਚੂਰ ਕਰਨ ਵਿੱਚ ਸਹਾਇਤਾ ਕਰਨ। ਉਨ੍ਹਾਂ ਕਿਹਾ ਕਿ ਬਾਦਲਾਂ ਦੀ ਹਾਰ ਦਾ ਸਿਲਸਿਲਾ ਲਗਾਤਾਰ ਜਾਰੀ ਰੱਖਣ ਲਈ ਹਰਸਿਮਰਤ ਬਾਦਲ ਦਾ ਗਰੂਰ ਤੋੜਨਾ ਵੀ ਹੁਣ ਬਠਿੰਡਾ ਲੋਕ ਸਭਾ ਹਲਕੇ ਦੇ ਲੋਕਾਂ ਲਈ ਸਭ ਤੋਂ ਵੱਡੀ ਜ਼ਿੰਮੇਵਾਰੀ ਬਣ ਗਈ ਹੈ। ਉਹ ਅੱਜ ਮਾਨਸਾ ਜ਼ਿਲ੍ਹੇ ਦੇ ਝੁਨੀਰ ਕਸਬੇ ਵਿੱਚ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਾਲਵਾ ਖੇਤਰ ਦੇ ਬਹਾਦਰ ਲੋਕ ਜੇ ਪੰਜ ਵਾਰ ਦੇ ਮੁੱਖ ਮੰਤਰੀ ਅਤੇ ਦਰਜਨ ਤੋਂ ਵੱਧ ਵਾਰ ਵਿਧਾਇਕ ਬਣਦੇ ਰਹੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਚੋਣ ਹਰਾ ਸਕਦੇ ਹਨ ਤਾਂ ਹੁਣ ਹਰਸਿਮਰਤ ਕੌਰ ਬਾਦਲ ਦੀ ਬੇੜੀਆਂ ਵਿੱਚ ਵੱਟੇ ਵੀ ਇੱਥੋਂ ਦੇ ਬਹਾਦਰ ਲੋਕ ਹੀ ਪਾਉਣਗੇ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਜਦੋਂ ਖੇਤੀ ਕਾਨੂੰਨ ਪਾਸ ਹੋਏ ਸਨ, ਉਸ ਵੇਲੇ ਹਰਸਿਮਰਤ ਬਾਦਲ ਨਾਲ ਸੁਖਬੀਰ ਬਾਦਲ ਵੱਲੋਂ ਨਰਿੰਦਰ ਮੋਦੀ ਦੇ ਦਬਾਅ ’ਚ ਆ ਕੇ ਕਾਨੂੰਨਾਂ ਦੇ ਹੱਕ ਵਿੱਚ ਹਾਮੀ ਭਰੀ ਗਈ। ਉਨ੍ਹਾਂ ਕਿਹਾ ਕਿ ਬੇਸ਼ੱਕ ਹੁਣ ‘ਪੰਜਾਬ ਬਚਾਓ ਯਾਤਰਾ’ ਦੌਰਾਨ ਸੁਖਬੀਰ ਬਾਦਲ ਕਹਿਣ ਲੱਗੇ ਹਨ ਕਿ ਉਹ ਕਿਸਾਨ ਹੁੰਦੇ ਨੇ, ਪਰ ਮੈਂ ਪੁੱਛਦਾ ਹਾਂ ਕਿ ਜੇ ਉਹ ਕਿਸਾਨ ਨੇ, ਫਿਰ ਹਜ਼ਾਰਾਂ ਬੱਸਾਂ, ਹੋਟਲ ਕੀਹਦੇ ਨੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁੱਖਬਿਲਾਸ ਹੋਟਲ ਨੂੰ ਜਾਂਚ ਮਗਰੋਂ ਸਰਕਾਰੀ ਸਕੂਲ ਬਣਾਇਆ ਜਾਵੇਗਾ, ਜਿੱਥੇ ਆਮ ਘਰਾਂ ਦੇ ਬੱਚੇ ਪੜ੍ਹਾਈ ਕਰ ਸਕਣਗੇ।
ਮੁੱਖ ਮੰਤਰੀ ਨੇ ਕਿਹਾ ਕਿ 5 ਸਾਲਾਂ ਦੀ ਮਿਆਦ ਖ਼ਤਮ ਹੋਣ ਤੋਂ ਪਹਿਲਾਂ ਪੰਜਾਬ ਨੂੰ ਸੋਨੇ ਦੀ ਚਿੜੀ ਬਣਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਦਰ ਕਰਕੇ ਵੋਟਾਂ ਹਾਸਲ ਕਰਨ ਦੀ ਚਾਲ ਚੱਲਣ ਵਾਲੇ ਪ੍ਰਧਾਨ ਮੰਤਰੀ ਮੋਦੀ ਨੂੰ ਹੁਣ ਖ਼ਤਰਾ ਖੜ੍ਹਾ ਹੋਇਆ ਪਿਆ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ’ਤੇ ਵਰ੍ਹਦਿਆਂ ਕਿਹਾ ਕਿ ਜਦੋਂ ਮੁਗਲਾਂ ਦਾ ਰਾਜ ਸੀ, ਉਦੋਂ ਮੁਗਲਾਂ ਨਾਲ, ਜਦੋਂ ਅੰਗਰੇਜ਼ਾਂ ਦਾ ਰਾਜ ਸੀ, ਅੰਗਰੇਜ਼ਾਂ ਨਾਲ, ਜਦੋਂ ਕਾਂਗਰਸ ਦਾ ਰਾਜ ਸੀ, ਉਦੋਂ ਕਾਂਗਰਸ ਨਾਲ ਅਤੇ ਹੁਣ ਭਾਜਪਾ ਦਾ ਰਾਜ ਹੈ ਤਾਂ ਭਾਜਪਾ ਨਾਲ ਹੋਏ ਬੈਠੇ ਹਨ। ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਗੁਰਮੀਤ ਸਿੰਘ ਖੁੱਡੀਆਂ, ਪ੍ਰਿੰਸੀਪਲ ਬੁੱਧਰਾਮ, ਪ੍ਰੋ. ਬਲਜਿੰਦਰ ਕੌਰ, ਜਗਰੂਪ ਸਿੰਘ ਗਿੱਲ ਨੇ ਵੀ ਸੰਬੋਧਨ ਕੀਤਾ।

Advertisement

ਧਾਰੀਵਾਲ ਦੇ ਕਾਂਗਰਸੀ ਅਤੇ ਅਕਾਲੀ ਕੌਂਸਲਰ ‘ਆਪ’ ਵਿੱਚ ਸ਼ਾਮਲ

ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਇੱਥੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਸ਼ਹਿਰ ਧਾਰੀਵਾਲ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੇ ਕਈ ਅਹੁਦੇਦਾਰਾਂ ਸਣੇ ਮੌਜੂਦਾ ਕੌਂਸਲਰ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਏ। ਇਨ੍ਹਾਂ ਸਾਰਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸੇਖਵਾਂ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸਾਮਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਕਾਂਗਰਸੀ ਕੌਂਸਲਰ ਸ੍ਰੀਮਤੀ ਕੁਸ਼ਮ ਖੋਸਲਾ ਮੀਤ ਪ੍ਰਧਾਨ ਨਗਰ ਕੌਂਸਲ ਧਾਰੀਵਾਲ ਦੇ ਪਤੀ ਨੋਨੀ ਖੋਸਲਾ ਸੀਨੀਅਰ ਕਾਂਗਰਸੀ ਆਗੂ, ਮੌਜੂਦਾ ਕੌਂਸਲਰ ਦੀਪਕ ਕੁਮਾਰ ਰਿੰਟੂ, ਕੌਂਸਲਰ ਪਰਵੀਨ ਮਲਹੋਤਰਾ ਦੇ ਪਤੀ ਨਰਾਇਣ ਮਲਹੋਤਰਾ ਅਤੇ ਅਕਾਲੀ ਕੌਂਸਲਰ ਸੰਤੋਸ਼ ਕੌਰ ਦੇ ਪਤੀ ਕਰਨੈਲ ਸਿੰਘ ਹੈਰੀ, ਵਿਜੇ ਕੁਮਾਰ ਵਰਮਾ

ਮੀਤ ਪ੍ਰਧਾਨ ਨਾਰਕੋਟਿਕਸ ਸੈੱਲ ਧਾਰੀਵਾਲ ਆਦਿ ਆਗੂ ਸਨ।

ਸਰਦੂਲਗੜ੍ਹ (ਬਲਜੀਤ ਸਿੰਘ): ਬਠਿੰਡਾ ਤੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸਰਦੂਲਗੜ੍ਹ ਦੇ ਕਸਬਾ ਝੁਨੀਰ ਵਿੱਚ ਚੋਣ ਰੈਲੀ ਦੌਰਾਨ ਅਕਾਲੀ ਦਲ ਅਤੇ ਕਾਂਗਰਸ ਦੇ ਦਰਜਨ ਤੋਂ ਵੱਧ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਯੂਥ ਹਲਕਾ ਪ੍ਰਧਾਨ ਜਗਪਾਲ ਸਿੰਘ ਖਹਿਰਾ, ਟਰੱਕ ਯੂਨੀਅਨ ਸਰਦੂਲਗੜ੍ਹ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ, ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਸਾਬਕਾ ਸਰਪੰਚ ਝੰਡਾ ਕਲਾਂ ਅਤੇ ਕਾਂਗਰਸ ਪਾਰਟੀ ਦੇ ਸਤਪਾਲ ਸਿੰਘ ਪੱਲਾ ਝੰਡਾ ਕਲਾਂ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਧਾਨ ਅਵਤਾਰ ਸਿੰਘ ਬਾਜੇਵਾਲਾ ਸ਼ਾਮਲ ਹਨ।

Advertisement
Author Image

joginder kumar

View all posts

Advertisement
Advertisement
×