ਪੰਚਕੂਲਾ ਤੇ ਕਾਲਕਾ ਵਿਧਾਨ ਸਭਾ ਹਲਕਿਆਂ ਵਿੱਚ ਸਖ਼ਤ ਸੁਰੱਖਿਆ
08:42 AM Oct 02, 2024 IST
Advertisement
ਪੀ.ਪੀ. ਵਰਮਾ
ਪੰਚਕੂਲਾ, 1 ਅਕਤੂਬਰ
ਪੁਲੀਸ ਨੇ ਪੰਚਕੂਲਾ ਅਤੇ ਕਾਲਕਾ ਵਿਧਾਨ ਸਭਾ ਹਲਕਿਆਂ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਵਿਧਾਨ ਸਭਾ ਚੋਣਾਂ ਲਈ ਪੁਲੀਸ ਸਣੇ ਅਰਧ ਸੈਨਿਕ ਬਲਾਂ ਦੀਆਂ ਸੱਤ ਕੰਪਨੀਆਂ ਤਾਇਨਾਤ ਕੀਤੀਆਂ ਹਨ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਵੇਦਨਸ਼ੀਲ ਬੂਥਾਂ ’ਤੇ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਲਈ ਦੋਵਾਂ ਵਿਧਾਨ ਸਭਾ ਸੀਟਾਂ ’ਤੇ ਵੋਟਿੰਗ ਹੋਣੀ ਹੈ। ਇਸ ਸਬੰਧੀ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾ ਰਹੇ ਹਨ। ਡੀਸੀਪੀ ਹਿਮਾਦਰੀ ਕੌਸ਼ਿਕ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 12 ਸਰਹੱਦੀ ਚੌਕੀਆਂ ਸਥਾਪਤ ਕੀਤੀਆਂ ਗਈਆਂ ਹਨ। ਚੌਕੀਆਂ, ਬੂਥਾਂ ਅਤੇ ਗਸ਼ਤ ਪਾਰਟੀਆਂ ਸਮੇਤ 1600 ਦੇ ਕਰੀਬ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਵੋਟਾਂ ਤੋਂ 72 ਘੰਟੇ ਪਹਿਲਾਂ ਚਾਰ ਪੁਲੀਸ ਚੌਕੀਆਂ ਵਧਾ ਦਿੱਤੀਆਂ ਜਾਣਗੀਆਂ। ਵਿਧਾਨ ਸਭਾ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
Advertisement
Advertisement
Advertisement