ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ 50 ਅਧਿਕਾਰੀ ਬਰਖ਼ਾਸਤ

07:57 AM Dec 03, 2023 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਦਸੰਬਰ
ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਇਕ ਪੜਤਾਲ ਮਗਰੋਂ 50 ਅਧਿਕਾਰੀਆਂ ਨੂੰ ਬਾਇਓਮੈਟ੍ਰਿਕ ਪਛਾਣ ਮੇਲ ਨਾ ਖਾਣ ’ਤੇ ਬਰਖ਼ਾਸਤਗੀ ਦਾ ਨੋਟਿਸ ਦਿੱਤਾ ਹੈ। ਬਰਖ਼ਾਸਤ ਕੀਤੇ 50 ਅਧਿਕਾਰੀਆਂ ਵਿੱਚ 39 ਵਾਰਡਨ, 9 ਸਹਾਇਕ ਸੁਪਰਡੈਂਟ ਤੇ 2 ਮੈਟਰਨ ਸ਼ਾਮਲ ਹਨ। ਜੇਲ੍ਹ ਪ੍ਰਸ਼ਾਸਨ ਅਨੁਸਾਰ ਇਹ ਨੋਟਿਸ ਦਿੱਲੀ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (ਡੀਐੱਸਐੱਸਐੱਸਬੀ) ਦੀਆਂ ਹਦਾਇਤਾਂ ਅਨੁਸਾਰ ਦਿੱਤਾ ਗਿਆ ਹੈ, ਜਿਸ ਨੇ ਇਨ੍ਹਾਂ ਤਿੰਨ ਅਸਾਮੀਆਂ ’ਤੇ 450 ਬਿਨੈਕਾਰ ਭਰਤੀ ਕੀਤੇ ਸਨ। 450 ’ਚੋਂ 50 ਬਿਨੈਕਾਰਾਂ ਦੀ ਬਾਇਓਮੈਟ੍ਰਿਕ ਪਛਾਣ ਮੇਲ ਨਹੀਂ ਖਾਂਦੀ, ਜਿਸ ਕਾਰਨ ਇਨ੍ਹਾਂ ਨੂੰ ਬਰਖਾਸਤਗੀ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਅਧਿਕਾਰੀਆਂ ਨੇ ਸ਼ੱਕ ਪ੍ਰਗਟਾਇਆ ਕਿ ਬਰਖਾਸਤ ਕੀਤੇ ਇਨ੍ਹਾਂ ਮੁਲਾਜ਼ਮਾਂ ਦੀ ਪ੍ਰੀਖਿਆ ਕਿਸੇ ਹੋਰ ਨੇ ਦਿੱਤੀ ਸੀ। ਜਾਣਕਾਰੀ ਅਨੁਸਾਰ ਇਹ ਮੁਲਾਜ਼ਮ 2 ਸਾਲ ਪਰਖ ਕਾਲ ’ਤੇ ਸਨ।

Advertisement

Advertisement