ਟਿਕੈਤ ਨੇ ਢਾਬੀ ਗੁੱਜਰਾਂ ਪਹੁੰਚ ਕੇ ਪੁੱਛਿਆ ਡੱਲੇਵਾਲ ਦਾ ਹਾਲ
07:29 PM Dec 13, 2024 IST
Advertisement
ਗੁਰਨਾਮ ਸਿੰਘ ਚੌਹਾਨ
ਪਾਤੜਾਂ, 13 ਦਸੰਬਰ
ਦਿੱਲੀ-ਸੰਗਰੂਰ ਕੌਮੀ ਮਾਰਗ ’ਤੇ ਸਥਿਤ ਪਿੰਡ ਢਾਬੀ ਗੁੱਜਰਾਂ ਵਿੱਚ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 18ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਉਕਤ ਬਾਰਡਰ ’ਤੇ ਅੱਜ ਕਿਸਾਨ ਆਗੂ ਰਾਕੇਸ਼ ਟਿਕੈਤ, ਹਰਿੰਦਰ ਲੱਖੋਵਾਲ, ਮਨਜੀਤ ਸਿੰਘ ਧਨੇਰ, ਬਿੰਦਰ ਸਿੰਘ ਗੋਲੇਵਾਲ ਨੇ ਪਹੁੰਚ ਕੇ ਡੱਲੇਵਾਲ ਦਾ ਹਾਲਚਾਲ ਪੁੱਛਿਆ।
Advertisement
ਉਕਤ ਆਗੂਆਂ ਦੀ ਆਮਦ ਨਾਲ ਸਮੂਹ ਕਿਸਾਨ ਜਥੇਬੰਦੀਆਂ ਨੂੰ ਮਿਲ ਕੇ ਸੰਘਰਸ਼ ਲੜਨ ਦੀਆਂ ਅਪੀਲਾਂ ਜ਼ੋਰ ਫੜਨ ਲੱਗੀਆਂ ਹਨ। ਹਾਲਾਂਕਿ, ਅਨੁਮਾਨ ਲਾਇਆ ਜਾ ਰਿਹਾ ਸੀ ਕਿ ਰਾਕੇਸ਼ ਟਿਕੈਤ, ਡੱਲੇਵਾਲ ਨੂੰ ਮਰਨ ਵਰਤ ਤੋੜਨ ਦੀ ਅਪੀਲ ਕਰ ਸਕਦੇ ਹਨ ਪਰ ਅਜੇ ਤੱਕ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ।
Advertisement
ਉੱਧਰ, ਡੱਲੇਵਾਲ ਦੀ ਸਿਹਤ ਜਾਂਚ ਕਰਨ ਵਾਲੇ ਡਾਕਟਰਾਂ ਅਨੁਸਾਰ ਉਨ੍ਹਾਂ ਦੀ ਸਿਹਤ ’ਚ ਜਿਵੇਂ ਜਿਵੇਂ ਨਿਘਾਰ ਆ ਰਿਹਾ ਹੈ, ਉਵੇਂ ਉਵੇਂ ਸਥਿਤੀ ਚਿੰਤਾਜਨਕ ਬਣ ਰਹੀ ਹੈ।
Advertisement