ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਤੇ ਹਰਸਿਮਰਤ ਬਾਦਲ ਨੂੰ ਸਬਕ ਸਿਖਾਉਣ ਦਾ ਵੇਲਾ: ਪਰਮਪਾਲ

07:39 AM May 23, 2024 IST
ਮਾਨਸਾ ’ਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ।

ਜੋਗਿੰਦਰ ਸਿੰਘ ਮਾਨ
ਮਾਨਸਾ, 22 ਮਈ
ਬਠਿੰਡਾ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਭਲਕੇ 23 ਮਈ ਨੂੰ ਪੰਜਾਬ ਫੇਰੀਆਂ ਤੋਂ ਰਾਜ ਦੇ ਲੋਕਾਂ ਨੂੰ ਬੇਹੱਦ ਆਸਾਂ ਹਨ। ਉਨ੍ਹਾਂ ਕਿਹਾ ਕਿ ਨਵੇਂ ਸਿਰੇ ਤੋਂ ਕੇਂਦਰ ਵਿੱਚ ਬਣਨ ਵਾਲੀ ਭਾਜਪਾ ਦੀ ਸਰਕਾਰ ਪੰਜਾਬੀਆਂ ਲਈ ਵਿਸ਼ੇਸ਼ ਪੈਕੇਜ ਛੇਤੀ ਦੇਵੇਗੀ। ਉਨ੍ਹਾਂ ਇਹ ਦਾਅਵਾ ਮਾਨਸਾ ਵਿੱਚ ਵੱਖ-ਵੱਖ ਪਿੰਡਾਂ ’ਚ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੋਦੀ ਹਕੂਮਤ ਕਿਸਾਨਾਂ, ਨੌਜਵਾਨਾਂ, ਔਰਤਾਂ, ਬਜ਼ੁਰਗਾਂ ਅਤੇ ਹਰ ਵਰਗ ਦੇ ਲੋਕਾਂ ਲਈ ਕਈ ਸਕੀਮਾਂ ਚਲਾ ਰਹੀ ਹੈ, ਜਦੋਂਕਿ ਪੰਜਾਬ ਸਰਕਾਰ ਇੱਥੋਂ ਦੇ ਲੋਕਾਂ ਦੇ ਟੈਕਸ ਦਾ ਪੈਸਾ ਦੂਜੇ ਰਾਜਾਂ ਵਿੱਚ ਇਸ਼ਤਿਹਾਰ ਦੇ ਕੇ ਖਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ 15 ਸਾਲਾਂ ਤੋਂ ਸੰਸਦ ਮੈਂਬਰ ਹਨ ਪਰ ਕੇਂਦਰ ਵਿੱਚ ਫੂਡ ਪ੍ਰੋਸੈਸਿੰਗ ਮੰਤਰੀ ਹੋਣ ਦੇ ਬਾਵਜੂਦ ਉਹ ਬਠਿੰਡਾ ਵਿੱਚ ਇੱਕ ਵੀ ਯੂਨਿਟ ਨਹੀਂ ਲਿਆ ਸਕੇ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਨ ਵਾਲੀ ‘ਆਪ’ ਸਰਕਾਰ ਅਤੇ ਹਰਸਿਮਰਤ ਕੌਰ ਬਾਦਲ ਨੂੰ ਸਬਕ ਸਿਖਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਹੁਣ ਵਿਕਾਸ ਲਈ ਮੋਦੀ ਸਰਕਾਰ ਅਤੇ ਭਾਜਪਾ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਕੰਮ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਨੂੰ ਪੂਰਾ ਕਰਨ ਵਿੱਚ ਇਹ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਉਨ੍ਹਾਂ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਦੁਬਾਰਾ ਬਣਨ ਜਾ ਰਹੀ ਹੈ, ਅਜਿਹੇ ਵਿੱਚ ਜੇਕਰ ਲੋਕ ਉਨ੍ਹਾਂ ਨੂੰ ਬਠਿੰਡਾ ਸੀਟ ਤੋਂ ਚੁਣਦੇ ਹਨ ਤਾਂ ਇਥੋਂ ਦੇ ਲੋਕਾਂ ਨੂੰ ਕੇਂਦਰੀ ਸਕੀਮਾਂ ਦਾ ਪਹਿਲਾਂ ਨਾਲੋਂ ਵੱਧ ਲਾਭ ਮਿਲੇਗਾ ਅਤੇ ਸਰਬਪੱਖੀ ਵਿਕਾਸ ਹੋਵੇਗਾ।
ਇਸ ਮੌਕੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ, ਸਰੂਪ ਚੰਦ ਸਿੰਗਲਾ, ਦਿਆਲ ਸਿੰਘ ਸੋਢੀ ਤੇ ਰਾਕੇਸ਼ ਜੈਨ ਨੇ ਵੀ ਸੰਬੋਧਨ ਕੀਤਾ।

Advertisement

ਭਾਜਪਾ ਉਮੀਦਵਾਰ ਵੱਲੋਂ ਮਹਿਲਾ ਵਰਕਰਾਂ ਨਾਲ ਨੁੱਕੜ ਮੀਟਿੰਗ

ਨਥਾਣਾ (ਭਗਵਾਨ ਦਾਸ ਗਰਗ): ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਅੱਜ ਦੇਰ ਸ਼ਾਮ ਇਥੇ ਮਹਿਲਾ ਵਰਕਰਾਂ ਨਾਲ ਨੁੱਕੜ ਮੀਟਿੰਗ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਨਾਲ ਸਹਿਯੋਗ ਨਾ ਕੀਤੇ ਜਾਣ ਕਾਰਨ ਹੀ ਪੰਜਾਬ ਵਿੱਚ ਸਿਰਫ ਸੱਤ ਹਾਈਵੇਅ ਬਣ ਸਕੇ ਹਨ, ਜਦੋਂਕਿ ਉੱਤਰ ਪ੍ਰਦੇਸ਼ ਸਰਕਾਰ ਦੇ ਸਹਿਯੋਗ ਸਦਕਾ ਉਥੇ ਪੰਜਾਹ ਹਾਈਵੇਅ ਬਣਾਏ ਗਏ ਹਨ। ਇਸੇ ਤਰ੍ਹਾਂ ਗੁਜਰਾਤ ਵਿੱਚ ਲੋਕਾਂ ਨੂੰ ਆਪਣੇ ਇਲਾਜ ਲਈ ਦਸ ਲੱਖ ਰੁਪਏ ਦੀ ਸਹੂਲਤ ਹੈ, ਜਦੋਂਕਿ ਪੰਜਾਬ ਵਿੱਚ ਸਿਰਫ ਕੇਂਦਰ ਸਰਕਾਰ ਵਾਲਾ ਪੰਜ ਲੱਖ ਰੁਪਏ ਹੀ ਵਰਤਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਖਰਾਬ ਹੋਣ ਕਰ ਕੇ ਵਪਾਰੀ ਉਦਯੋਗ ਲਾਉਣ ਤੋਂ ਝਿਜਕਦੇ ਹਨ, ਜਿਸ ਨਾਲ ਸੂਬੇ ਦਾ ਵਿਕਾਸ ਪਛੜ ਰਿਹਾ ਹੈ।

Advertisement
Advertisement
Advertisement