ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਯੂਸ਼ਮਾਨ ਯੋਜਨਾ ਤਹਿਤ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਕੀਤਾ ਜਾਵੇ: ਸਿਹਤ ਮੰਤਰੀ

08:42 AM Sep 19, 2024 IST
ਚੰਡੀਗੜ੍ਹ ਵਿੱਚ ਮੀਟਿੰਗ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਸਤੰਬਰ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਚੰਡੀਗੜ੍ਹ ਵਿੱਚ ਸਟੇਟ ਹੈਲਥ ਏਜੰਸੀ ਦੀ ਸਬ-ਕਮੇਟੀ ਨਾਲ ਪਾਲਿਸੀ ਸਬੰਧੀ ਮਾਮਲਿਆਂ, ਕਰਮਚਾਰੀਆਂ ਦੀ ਘਾਟ ਅਤੇ ਹੋਰ ਮੁੱਦਿਆਂ ਬਾਰੇ ਮੀਟਿੰਗ ਕੀਤੀ। ਡਾ. ਬਲਬੀਰ ਸਿੰਘ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ ਸਾਰੇ ਹਸਪਤਾਲਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਬਕਾਇਆ ਅਦਾਇਗੀਆਂ ਕਲੀਅਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੂਬਾ ਸਰਕਾਰ ਵੱਲੋਂ ਇਸ ਸਕੀਮ ਤਹਿਤ 1 ਅਪਰੈਲ, 2024 ਤੋਂ 15 ਸਤੰਬਰ ਤੱਕ 210 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਸਿਹਤ ਮੰਤਰੀ ਨੇ ਇਸੇ ਯੋਜਨਾ ਤਹਿਤ ਸਟੇਟ ਹੈਲਥ ਏਜੰਸੀ (ਐੱਸਐੱਚਏ) ਵੱਲੋਂ ਮੈਡੀਕਲ ਪੇਸ਼ੇਵਰ ਭਰਤੀ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਇਹ ਭਰਤੀ ਮੁਹਿੰਮ ਯੋਗਤਾ ਪ੍ਰਾਪਤ ਮੈਡੀਕਲ ਪੇਸ਼ੇਵਰਾਂ ’ਤੇ ਕੇਂਦਰਿਤ ਕਰੇਗੀ ਜੋ ਦਾਅਵਿਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਲਾਂਕਣ ਅਤੇ ਇਸ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆ ਸਕਦੇ ਹਨ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਸਟਾਫ ਨੂੰ ਦਾਅਵਿਆਂ ਦੀ ਪ੍ਰਕਿਰਿਆ ਸਬੰਧੀ ਪ੍ਰੋਟੋਕੋਲ ਅਤੇ ਵਿਸ਼ੇਸ਼ ਲੋੜਾਂ ’ਤੇ ਕੇਂਦਰਤ ਵਿਆਪਕ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਦਾਅਵਿਆਂ ਦੀ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਮੌਜੂਦਾ ਸਟਾਫ ਨੂੰ ਵੀ ਸਿਖਲਾਈ ਦਿੱਤੀ ਜਾਵੇਗੀ।
ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਦੇ 772 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਹਨ, ਜਿੱਥੇ ਪ੍ਰਤੀ ਪਰਿਵਾਰ ਸਾਲ ਵਿੱਚ ਪੰਜ ਲੱਖ ਰੁਪਏ ਦਾ ਇਲਾਜ ਕੀਤਾ ਜਾਂਦਾ ਹੈ। ਪੰਜਾਬ ਦੇ 45 ਲੱਖ ਤੋਂ ਵੱਧ ਪਰਿਵਾਰਾਂ ਨੂੰ 84.44 ਲੱਖ ਕਾਰਡ ਜਾਰੀ ਕੀਤੇ ਹਨ, ਜਿਨ੍ਹਾਂ ਵਿੱਚ ਗੋਡੇ ਬਦਲਣ, ਦਿਲ ਦੀਆਂ ਬਿਮਾਰੀਆਂ ਸਬੰਧੀ ਸਰਜਰੀ ਅਤੇ ਕੈਂਸਰ ਦੇ ਇਲਾਜ ਸਣੇ ਲਗਭਗ 1600 ਕਿਸਮਾਂ ਦੇ ਇਲਾਜ ਕਰਵਾਉਣ ਦੀ ਸਹੂਲਤ ਹੈ।

Advertisement

Advertisement