ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਾਦ ਦੀ ਵਿਕਰੀ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ: ਖੇਤੀਬਾੜੀ ਅਫਸਰ

07:39 AM Nov 20, 2024 IST
ਖੇਤੀਬਾੜੀ ਵਿਭਾਗ ਦੀ ਟੀਮ ਖਾਦ ਡੀਲਰ ਦੀ ਦੁਕਾਨ ’ਤੇ ਚੈਕਿੰਗ ਕਰਦੀ ਹੋਈ।

ਸਰਬਜੀਤ ਭੰਗੂ/ਸੁਭਾਸ਼ ਚੰਦਰ
ਪਟਿਆਲਾ/ਸਮਾਣਾ, 19 ਨਵੰਬਰ
ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰ ਸਿੰਘ ਨੇ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਕਿਸਾਨਾ ਨੂੰ ਖਾਦ ਦੀ ਵਿਕਰੀ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਡੀਏਪੀ ਖਾਦ ਵਿਕਰੇਤਾ ਆਪਣੇ ਸਟਾਕ ਦਾ ਪੂਰਾ ਰਿਕਾਰਡ ਰੱਖਣ। ਉਨ੍ਹਾਂ ਨੇ ਬਲਾਕ ਖੇਤੀਬਾੜੀ ਅਫਸਰਾਂ ਨੂੰ ਸਟਾਕ ਸਬੰਧੀ ਅਚਨਚੇਤ ਚੈਕਿੰਗ ਦੀ ਹਦਾਇਤ ਵੀ ਕੀਤੀ। ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਕਿਹਾ ਕਿ ਡੀਏਪੀ ਖਾਦ ਕਿਸਾਨਾਂ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ ਅਤੇ ਕਿਸੇ ਵੀ ਕਿਸਾਨ ਨੂੰ ਖਾਦ ਸਬੰਧੀ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਲਗਾਤਾਰ ਚੈਕਿੰਗਾਂ ਜਾਰੀ ਰਹਿਣਗੀਆਂ ਅਤੇ ਜੇਕਰ ਕਿਸੇ ਖਾਦ ਵਿਕਰੇਤਾ ਦਾ ਰਿਕਾਰਡ ਸਟਾਕ ਮੁਤਾਬਕ ਨਹੀਂ ਪਾਇਆ ਜਾਂਦਾ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬਲਾਕ ਖੇਤੀਬਾੜੀ ਅਫਸਰ ਸਤੀਸ਼ ਕੁਮਾਰ ਵੱਲੋਂ ਬਲਾਕ ਸਮਾਣਾ ਦੇ ਸਮਾਣਾ ਖਾਦ ਭੰਡਾਰ, ਸਮਾਣਾ ਐਗਰੋ ਸੈਂਟਰ, ਅਗਰਸੈਨ ਜਵਾਹਰ ਲਾਲ, ਡੀ.ਆਰ. ਫਰਟੀਲਾਈਜ਼ਰ, ਅਗਰਵਾਲ ਫਰਟੀਲਾਈਜ਼ਰ ਅਤੇ ਆਰਐੱਸ ਫਰਟੀਲਾਈਜ਼ਰ ਦੀ ਚੈਕਿੰਗ ਕੀਤੀ ਗਈ।

Advertisement

ਖਾਦਾਂ ਦੀ ਵਰਤੋਂ ਮਾਹਿਰਾਂ ਦੀ ਰਾਏ ਅਨੁਸਾਰ ਕਰਨ ਦੀ ਸਲਾਹ

ਪਟਿਆਲਾ (ਖੇਤਰੀ ਪ੍ਰਤੀਨਿਧ): ਖਾਦਾਂ ਦੀ ਵਰਤੋਂ ਖੇਤੀ ਮਾਹਰਾਂ ਦੀ ਸਲਾਹ ਨਾਲ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਕਰਨ ਦੀ ਅਪੀਲ ਕਰਦਿਆਂ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਮਾੜਾ ਪ੍ਰਭਾਵ ਪੈਦਾ ਹੈ। ਫਾਸਫੋਰਸ ਦੇ ਬਦਲ ਵਜੋਂ ਐੱਨਪੀਕੇ ਤੇ ਹੋਰ ਖਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਕਿਸਾਨ ਕਣਕ ਦੀ ਬਿਜਾਈ ਸਮੇਂ ਡੀਏਪੀ ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ।

Advertisement
Advertisement