ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੀਵਾਲੀ ਤੇ ਹੋਰ ਦਿਨਾਂ ਲਈ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਿਤ

10:48 AM Oct 22, 2023 IST

ਪੱਤਰ ਪ੍ਰੇਰਕ
ਜਲੰਧਰ, 21 ਅਕਤੂਬਰ
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਦਸਹਿਰਾ, ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਦਸਹਿਰੇ ਮੌਕੇ ਸ਼ਾਮ 6 ਵਜੇ ਤੋਂ ਸ਼ਾਮ 7 ਵਜੇ ਤੱਕ, ਦੀਵਾਲੀ ਮੌਕੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ , ਗੁਰਪੁਰਬ (ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ) ਮੌਕੇ ਤੜਕਸਾਰ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਰਾਤ 11.55 ਵਜੇ ਤੋਂ ਰਾਤ 12.30 ਵਜੇ ਤੱਕ ਸਮਾਂ ਨਿਰਧਾਰਤ ਕੀਤਾ ਗਿਆ ਹੈ। ਜ਼ਿਲ੍ਹੇ ਵਿਚ ਅਧਿਕਾਰਤ ਵਿਅਕਤੀ ਨੂੰ ਛੱਡ ਕੇ ਕੋਈ ਵੀ ਵਿਅਕਤੀ ਪਟਾਕਿਆਂ ਜਾਂ ਹੋਰ ਵਿਸਫੋਟਕ ਸਮੱਗਰੀ ਦਾ ਭੰਡਾਰਨ, ਪ੍ਰਦਰਸ਼ਨ ਜਾਂ ਵਿਕਰੀ ਨਹੀਂ ਕਰ ਸਕੇਗਾ।

Advertisement

Advertisement