ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟੀਨੂ ਵੱਲੋਂ ਜਲੰਧਰ ’ਚ ਮੈਟਰੋ ਚਲਾਉਣ ਦਾ ਵਾਅਦਾ

10:14 AM May 26, 2024 IST
ਪਵਨ ਕੁਮਾਰ ਟੀਨੂ ਸ਼ਹਿਰ ਵਿੱਚ ਡੋਰ-ਟੂ-ਡੋਰ ਪ੍ਰਚਾਰ ਕਰਦੇ ਹੋਏ। -ਫੋਟੋ: ਪੰਜਾਬੀ ਟ੍ਰਿਬਿਊਨ

ਪਾਲ ਸਿੰਘ ਨੌਲੀ
ਜਲੰਧਰ, 25 ਮਈ
ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂ ਨੇ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਕੀਤੀਆਂ ਵੱਖ-ਵੱਖ ਮੀਟਿੰਗਾਂ ਦੌਰਾਨ ਜਲੰਧਰ ’ਚ ਮੈਟਰੋ ਚਲਾਉਣ ਦਾ ਵਾਅਦਾ ਕੀਤਾ ਅਤੇ ਕਿਹਾ ਕਿ ਜਲੰਧਰ ਵਿੱਚ ਹਜ਼ਾਰਾਂ ਕਰੋੜਾਂ ਰੁਪਏ ਨਿਵੇਸ਼ ਕਰਵਾਏ ਜਾਣਗੇ ਤਾਂ ਜੋ ਹਲਕੇ ਦਾ ਵਿਕਾਸ ਕੀਤਾ ਜਾ ਸਕੇ।
ਪਵਨ ਟੀਨੂ ਨੇ ਦੱਸਿਆ ਕਿ ਜਲੰਧਰ ਸ਼ਹਿਰ ਦਾ ਵਾਧਾ ਹਰ ਪਾਸੇ ਨੂੰ ਹੋ ਰਿਹਾ ਹੈ ਤੇ ਸ਼ਹਿਰ ਪਿਛਲੇ ਦਹਾਕਿਆਂ ਨਾਲੋਂ ਬਹੁਤ ਵੱਡਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਾਧੇ ਨਾਲ ਹੀ ਇਸ ਵਿੱਚ ਸਮੱਸਿਆਵਾਂ ਵੀ ਵੱਡੀਆਂ ਹੋ ਗਈਆਂ ਹਨ। ਪਵਨ ਟੀਨੂ ਨੇ ਕਿਹਾ ਕਿ ਉਨ੍ਹਾਂ ਕੋਲ ਜਲੰਧਰ ਦੇ ਵਿਕਾਸ ਲਈ ਰੋਡ ਮੈਪ ਬਣਿਆ ਹੈ ਜਿਸ ਨੂੰ ਜਿੱਤਣ ਤੋਂ ਬਾਅਦ ਉਹ ਕੇਂਦਰ ਤੇ ਪੰਜਾਬ ਸਰਕਾਰ ਦੀ ਮੱਦਦ ਨਾਲ ਸਿਰੇ ਚੜ੍ਹਨਗੇ। ਜਲੰਧਰ ਸ਼ਹਿਰ ਵਿੱਚ ਬਹੁਮੰਜਿਲਾਂ ਪਾਰਕਿੰਗ ਸਿਸਟਮ ਕਾਇਮ ਕੀਤਾ ਜਾਵੇਗਾ, ਨਵੇਂ ਪੁਲਾਂ ਦੀ ਉਸਾਰੀ ਕਰਵਾਈ ਜਾਵੇਗੀ। ਮੈਟਰੋ ਆਵਾਜਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਪਵਨ ਟੀਨੂ ਨੇ ਜਲੰਧਰ ਸ਼ਹਿਰ ਦੇ ਸਮਾਰਟ ਸਿਟੀ ਪ੍ਰਾਜੈਕਟ ਦੀ ਸੁਰਜੀਤੀ ਦਾ ਵਾਅਦਾ ਵੀ ਕੀਤਾ।
ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਵਿੱਚ ਉਹ ਲੋਕ ਹਿਤੂ ਨੀਤੀਆਂ ਅਮਲ ਵਿੱਚ ਲਿਆਂਦੀਆਂ ਹਨ ਜੋ ਵੱਡੇ ਘਰਾਣੇ ਦੀਆਂ ਹਕੂਮਤਾਂ ਨੇ 25 ਸਾਲਾਂ ਵਿੱਚ ਨਹੀਂ ਕਰ ਸਕੀਆਂ।
ਇਸ ਤੋਂ ਪਹਿਲਾਂ ਪਵਨ ਟੀਨੂ ਸ਼ਹਿਰ ਦੇ ਅਰਬਨ ਸਟੇਟ ਫੇਜ਼1 ਵਿਖੇ ਜਨਤਕ ਮੀਟਿੰਗ ਕਰਨ ਤੋਂ ਬਾਅਦ ਜਿਲ੍ਹਾ ਬਾਰ ਐਸੋਸੀਏਸ਼ਨ ਨਾਲ ਰੂਬਰੂ ਹੋਏ।

Advertisement

Advertisement
Advertisement