ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਿੱਪਰ ਨੇ ਅਧਿਆਪਕਾ ਨੂੰ ਦਰੜਿਆ

07:53 AM Apr 24, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 23 ਅਪਰੈਲ
ਇੱਥੋਂ ਦੇ ਚੰਡੀਗੜ੍ਹ ਰੋਡ ਸਥਿਤ ਡੀਸੀਐੱਸ ਪ੍ਰੈਜ਼ੀਡੈਂਸੀ ਸਕੂਲ ਦੀ ਇਕ ਅਧਿਆਪਕਾ ਨੂੰ ਅੱਜ ਸਵੇਰੇ ਵਰਧਮਾਨ ਚੌਕ ਨੇੜੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਦਰੜ ਦਿੱਤਾ। ਇਸ ਦੌਰਾਨ ਅਧਿਆਪਕਾ ਦੀ ਮੌਕ ’ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕੀਰਤੀ ਅਰੋੜਾ ਵਜੋਂ ਹੋਈ ਹੈ। ਦੂਜੇ ਪਾਸੇ ਹਾਦਸੇ ਮਗਰੋਂ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਵਾਲੀ ਜਗ੍ਹਾ ਇਕੱਠੇ ਹੋਏ ਸਥਾਨਕ ਲੋਕਾਂ ਨੂੰ ਜ਼ਖ਼ਮੀ ਹਾਲਤ ਵਿੱਚ ਕੀਰਤੀ ਨੂੰ ਨੇੜਲੇ ਹਸਪਤਾਲ ਪਹੁੰਚਾਇਆ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ-7 ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲੀਸ ਨੇ ਮਾਮਲੇ ਦੀ ਜਾਂਚ ਤੋਂ ਬਅਦ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਕੀਰਤੀ ਅਰੋੜਾ ਦੇ ਪਤੀ ਭੂਵਨ ਅਰੋੜਾ ਨੇ ਦੱਸਿਆ ਕਿ ਉਹ ਫਤਹਿਗੜ੍ਹ ਮੁਹੱਲੇ ਦੇ ਵਿੱਚ ਰਹਿੰਦੇ ਹਨ ਤੇ ਚਾਰ ਮਹੀਨੇ ਪਹਿਲਾਂ ਹੀ ਉਨ੍ਹਾਂ ਦਾ ਵਿਆਹ ਹੋਇਆ ਸੀ। ਕਰੀਬ ਇੱਕ ਸਾਲ ਤੋਂ ਕੀਰਤੀ ਡੀਸੀਐੱਸ ਸਕੂਲ ’ਚ ਜੂਨੀਅਰ ਕਲਾਸ ਨੂੰ ਪੜ੍ਹਾਉਂਦੀ ਸੀ। ਰੋਜ਼ਾਨਾ ਵਾਂਗ ਉਹ ਸਕੂਟਰੀ ’ਤੇ ਘਰ ਤੋਂ ਸਕੂਲ ਲਈ ਨਿਕਲੀ ਸੀ। ਜਦੋਂ ਉਹ ਵਰਧਮਾਨ ਚੌਕ ਕੋਲ ਪੁੱਜੀ ਤਾਂ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਤੇ ਹੇਠਾਂ ਡਿੱਗਣ ਕਾਰਨ ਟਿੱਪਰ ਉਸ ਦੇ ਉਪਰੋਂ ਲੰਘ ਗਿਆ। ਇਸ ਮਗਰੋਂ ਗੰਭੀਰ ਹਾਲਤ ਵਿੱਚ ਲੋਕਾਂ ਨੇ ਕੀਰਤੀ ਨੂੰ ਸੀਐੱਮਸੀ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਮੌਤ ਹੋ ਗਈ। ਥਾਣਾ ਡਿਵੀਜ਼ਨ ਨੰਬਰ-7 ਦੇ ਸਬ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਵਾਹਨ ਛੱਡ ਚਾਲਕ ਫ਼ਰਾਰ ਹੋ ਗਿਆ, ਜਿਸ ਦਾ ਟਿੱਪਰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement