For the best experience, open
https://m.punjabitribuneonline.com
on your mobile browser.
Advertisement

ਥਾਰ ਗੱਡੀਆਂ ਦੇ ਟਾਇਰ ਚੋਰੀ ਕਰਨ ਵਾਲੇ ਕਾਬੂ

10:07 PM Jun 23, 2023 IST
ਥਾਰ ਗੱਡੀਆਂ ਦੇ ਟਾਇਰ ਚੋਰੀ ਕਰਨ ਵਾਲੇ ਕਾਬੂ
Advertisement

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 6 ਜੂਨ

ਚੰਡੀਗੜ੍ਹ ਪੁਲੀਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸ਼ਹਿਰ ਵਿੱਚ ਥਾਰ ਗੱਡੀਆਂ ਦੇ ਟਾਇਰ ਚੋਰੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਚੋਰੀ ਦੇ 15 ਟਾਇਰ ਤੇ ਹੋਰ ਸਾਮਾਨ ਵੀ ਬਰਾਮਦ ਹੋਇਆ ਹੈ। ਇਨ੍ਹਾਂ ਦੋਵਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੇ ਨਾਲ ਹੀ ਚੰਡੀਗੜ੍ਹ ਪੁਲੀਸ ਨੇ ਚੋਰੀ ਦੇ ਸੱਤ ਮਾਮਲੇ ਸੁਲਝਾ ਲਏ ਹਨ। ਮੁਲਜ਼ਮਾਂ ਦੀ ਪਛਾਣ ਪਵਨ ਕੁਮਾਰ ਵਾਸੀ ਭਿਵਾਨੀ ਤੇ ਸ਼ੁਭਮ ਅਰੋੜਾ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਸ਼ਹਿਰ ਵਿੱਚ ਥਾਰ ਗੱਡੀਆਂ ਦੇ ਟਾਇਰ ਤੇ ਹੋਰ ਸਾਮਾਨ ਚੋਰੀ ਦੀਆਂ ਘਟਨਾਵਾਂ ਵਧੀਆਂ ਹੋਈਆਂ ਸਨ। ਇਸ ਬਾਰੇ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਪੁਲੀਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਪੜਤਾਲ ਸ਼ੁਰੂ ਕਰ ਦਿੱਤੀ ਸੀ।

Advertisement
Advertisement
Advertisement
×