ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰਜ਼ੇ ਤੋਂ ਤੰਗ ਆ ਕੇ ਕਿਸਾਨ ਵੱਲੋਂ ਖੁਦਕੁਸ਼ੀ

08:02 AM Feb 20, 2024 IST

ਪੱਤਰ ਪ੍ਰੇਰਕ
ਟੱਲੇਵਾਲ, 19 ਫਰਵਰੀ
ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਦੇ ਇੱਕ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਭਰਾ ਜਸਵੀਰ ਸਿੰਘ, ਬੀਕੇਯੂ ਡਕੌਂਦਾ ਦੇ ਆਗੂ ਬਲਵੰਤ ਸਿੰਘ ਤੇ ਗੋਗੀ ਸਿੰਘ ਨੇ ਦੱਸਿਆ ਕਿ ਤਰਸੇਮ ਸਿੰਘ (40) ਨਿਮਨ ਕਿਸਾਨ ਸੀ ਜਿਸ ਦੇ ਸਿਰ ’ਤੇ 12 ਲੱਖ ਰੁਪਏ ਦਾ ਕਰਜ਼ਾ ਸੀ। ਇਹ ਕਰਜ਼ਾ ਉਸ ਨੇ ਆਪਣੀ ਜ਼ਮੀਨ ਅਤੇ ਮੱਝਾਂ ਦੇ ਕਰਜ਼ ਤਹਿਤ ਲਿਆ ਹੋਇਆ ਸੀ। ਇਸੇ ਕਰਜ਼ੇ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਆਪਣੇ ਖੇਤ ਵਿੱਚ ਕੀਟਨਾਸ਼ਕ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਤਰਸੇਮ ਸਿੰਘ ਦੇ ਇਕ ਲੜਕੀ ਤੇ ਲੜਕਾ ਹਨ ਜੋ ਹਾਲੇ ਛੋਟੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਦੀ ਮੌਤ ਮਗਰੋਂ ਪਰਿਵਾਰ ਦੇ ਬਾਕੀ ਮੈਂਬਰਾਂ ਨੂੰ ਘਰ ਦਾ ਗੁਜ਼ਾਰਾ ਚਲਾਉਣਾ ਔਖਾ ਹੋ ਜਾਵੇਗਾ। ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਕੇ ਮੁਆਵਜ਼ਾ ਦਿੱਤਾ ਜਾਵੇ ਅਤੇ ਬੱਚਿਆਂ ਦੀ ਪੜ੍ਹਾਈ ਮੁਫ਼ਤ ਕੀਤੀ ਜਾਵੇ।

Advertisement

Advertisement