ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿਰੂਪਤੀ ਲੱਡੂ ਪ੍ਰਸਾਦ ਮਾਮਲੇ ਦੀ ਜਾਂਚ ਕਰੇਗੀ ਸਿਟ

10:59 PM Sep 22, 2024 IST
ਵਿਜੈਵਾੜਾ ਨੇੜੇ ਉਂਦਾਵੱਲੀ ਵਿੱਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ। -ਫੋਟੋ: ਪੀਟੀਆਈ

ਅਮਰਾਵਤੀ, 22 ਸਤੰਬਰ

Advertisement

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਨੇ ਅੱਜ ਤਿਰੂਪਤੀ ਦੇ ਪ੍ਰਸਿੱਧ ਲੱਡੂ ਪ੍ਰਸਾਦ ਵਿੱਚ ਕਥਿਤ ਪਸ਼ੂਆਂ ਦੀ ਚਰਬੀ ਮਿਲਾਉਣ ਦੀ ਜਾਂਚ ਵਿਸ਼ੇਸ਼ ਜਾਂਚ ਟੀਮ (ਸਿੱਟ) ਤੋਂ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਵਿਵਾਦ ਪੂਰੇ ਦੇਸ਼ ਵਿੱਚ ਗੂੰਜ ਰਿਹਾ ਹੈ ਅਤੇ ਵੱਖ-ਵੱਖ ਖੇਤਰ ਤੋਂ ਹਿੰਦੂ ਮੰਦਰਾਂ ਅਤੇ ਉਨ੍ਹਾਂ ਦੇ ਪ੍ਰਸਾਦ ਦੀ ਪਵਿੱਤਰਤਾ ਦੀ ਰੱਖਿਆ ਲਈ ਕਦਮ ਉਡਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਚੰਦਰਬਾਬੂ ਨਾਇਡੂ ਨੇ ਸੂਬੇ ਦੀ ਪਿਛਲੀ ਵਾਈਐਸਆਰ ਕਾਂਗਰਸ ਪਾਰਟੀ ਦੀ ਸਰਕਾਰ ’ਤੇ ਅੱਜ ਨਿਸ਼ਾਨਾ ਸੇਧਦਿਆਂ ਦੋਸ਼ ਲਾਇਆ ਕਿ ਸੂਬੇ ਦੀ ਪਿਛਲੀ ਸਰਕਾਰ ਦੌਰਾਨ ਸ੍ਰੀ ਵੈਂਕੇਟੇਸ਼ਵਰ ਮੰਦਰ ਨੂੰ ਵੀ ਨਹੀਂ ਬਖ਼ਸ਼ਿਆ ਗਿਆ ਅਤੇ ਲੱਡੂ ਬਣਾਉਣ ਲਈ ਘਟੀਆ ਸਮੱਗਰੀ ਅਤੇ ਪਸ਼ੂਆਂ ਦੀ ਚਰਬੀ ਦੀ ਵਰਤੋਂ ਕੀਤੀ ਹੈ। ਨਾਇਡੂ ਨੇ ਕਿਹਾ ਕਿ ਇਸ ਦੇ ਮੱਦੇਨਜ਼ਰ ਉਨ੍ਹਾਂ ਨੇ ਬੇਨੇਮੀਆਂ ਦੀ ਜਾਂਚ ਲਈ ਸਿਟ ਦੇ ਗਠਨ ਦਾ ਫ਼ੈਸਲਾ ਕੀਤਾ ਹੈ।

Advertisement

ਉਧਰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ‘ਆਦਤਨ ਝੂਠ ਬੋਲਣ ਵਾਲਾ’ ਕਰਾਰ ਦਿੰਦਿਆਂ ਵਾਈਐੱਸਆਰ ਕਾਂਗਰਸ ਪਾਰਟੀ ਦੇ ਮੁਖੀ ਵਾਈਐੱਸ ਜਗਨ ਮੋਹਨ ਰੈੱਡੀ ਨੇ ਤਿਰੂਪਤੀ ਲੱਡੂ ਵਿੱਚ ਮਿਲਾਵਟ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੰਦਰਬਾਬੂ ਨਾਇਡੂ ਨੂੰ ਫਟਕਾਰ ਲਾਉਣ ਦੀ ਅਪੀਲ ਕੀਤੀ ਹੈ। ਮੋਦੀ ਨੂੰ ਲਿਖੇ ਪੱਤਰ ਵਿੱਚ ਜਗਨ ਰੈੱਡੀ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਨਾਇਡੂ ਸਿਆਸੀ ਮੰਤਵਾਂ ਲਈ ਕਰੋੜਾਂ ਲੋਕਾਂ ਦੀ ਆਸਥਾ ਨੂੰ ਠੇਸ ਪਹੁੰਚਾਉਣ ਵਾਲੇ ਏਨੇ ਹੇਠਲੇ ਪੱਧਰ ’ਤੇ ਉਤਰ ਆਏ ਹਨ।

Advertisement