ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੀਟੂ ਬਾਣੀਆ ਸਾਥੀਆਂ ਸਣੇ ਭਾਜਪਾ ਵਿੱਚ ਸ਼ਾਮਲ

09:09 AM Sep 27, 2024 IST
ਸਮਾਜ ਸੇਵੀ ਜੈ ਪ੍ਰਕਾਸ਼ ਜੈਨ (ਟੀਟੂ ਬਾਣੀਆ) ਨੂੰ ਭਾਜਪਾ ਵਿੱਚ ਸ਼ਾਮਲ ਕਰਨ ਮੌਕੇ ਹਾਜ਼ਰ ਆਗੂ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਸਤੰਬਰ
ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ‌ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਅੱਜ ਭਾਜਪਾ ਮੁੱਖ ਪਾਰਟੀ ਵਜੋਂ ਉੱਭਰੀ ਹੈ।‌ ਉਹ ਜ਼ਿਲ੍ਹਾ ਭਾਜਪਾ ਦਫ਼ਤਰ ਦੁੱਗਰੀ ਵਿੱਚ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ ਜਿਸ ਵਿੱਚ ਸਮਾਜ ਸੇਵੀ ਜੈ ਪ੍ਰਕਾਸ਼ ਜੈਨ (ਟੀਟੂ ਬਾਣੀਆ) ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਸ੍ਰੀ ਗਰੇਵਾਲ, ਮੇਜਰ ਸਿੰਘ ਦੇਤਵਾਲ ਅਤੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਆਦਿ ਨੇ ਸ੍ਰੀ ਟੀਟੂ ਬਾਣੀਆ ਅਤੇ ਉਨ੍ਹਾਂ ਦੇ ਸਾਥੀਆਂ ਸੰਤੋਖ ਸਿੰਘ, ਵਿਨੋਦ ਕੁਮਾਰ ਜੈਨ, ਵਿਜੇ ਕੁਮਾਰ ਜੈਨ, ਹੰਸ ਰਾਜ, ਓਮ ਪ੍ਰਕਾਸ਼ ਜੈਨ, ਨਰੇਸ਼ ਜੈਨ, ਸੋਹਣ ਸਿੰਘ ਅਤੇ ਰਣਜੀਤ ਕੁਮਾਰ ਆਦਿ ਨੂੰ ਸਨਮਾਨਿਤ ਕਰਦਿਆਂ ਪਾਰਟੀ ਵਿੱਚ ਸ਼ਾਮਲ ਕੀਤਾ।
ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਰੇ ਲੋਕ ਭਾਜਪਾ ਵਿੱਚ ਸ਼ਾਮਲ ਹੋਣ ਲਈ ਉਤਾਵਲੇ ਹਨ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਰਗ ਦਰਸ਼ਨ ਵਿੱਚ ਭਾਰਤ ਵਿਸ਼ਵ ਗੁਰੂ ਬਣਨ ਵੱਲ ਵਧ ਰਿਹਾ ਹੈ। ਇਸ ਮੌਕੇ ਜੈ ਪ੍ਰਕਾਸ਼ ਜੈਨ (ਟੀਟੂ ਬਾਣੀਆ) ਨੇ ਕਿਹਾ ਕਿ ਭਾਜਪਾ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੰਦੀ ਹੈ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਹਿੱਤ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਉਹ ਭਾਜਪਾ ਪਰਿਵਾਰ ਦੇ ਮੈਂਬਰ ਬਣੇ ਹਨ। ਇਸ ਮੌਕੇ ਦਲਜੀਤ ਕੌਰ, ਕਾਂਤਾ ਦੇਵੀ, ਨੀਲਮ, ਮੰਗਤ ਭਗਤ, ਨੀਲਮ ਰਾਣੀ, ਦਲਜੀਤ ਸਿੰਘ ਗਿੱਲ, ਸਾਬੀ ਸਿੰਘ ਅਤੇ ਸੁੱਖ ਈਸੇਵਾਲ ਹਾਜ਼ਰ ਸਨ।

Advertisement

Advertisement