ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਿਵਾੜੀ ਤੇ ਟੰਡਨ ਆਪੋ-ਆਪਣੇ ਪ੍ਰਚਾਰ ਵਿੱਚ ਰੁੱਝੇ

08:44 AM May 23, 2024 IST
ਸੰਜੇ ਟੰਡਨ,ਮਨੀਸ਼ ਤਿਵਾੜੀ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਮਈ
ਲੋਕ ਸਭਾ ਹਲਕਾ ਚੰਡੀਗੜ੍ਹ ਵਿੱਚ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਤੇ ਭਾਜਪਾ ਉਮੀਦਵਾਰ ਸੰਜੇ ਟੰਡਨ ਆਪੋ-ਆਪਣੇ ਚੋਣ ਪ੍ਰਚਾਰ ਵਿੱਚ ਰੁਝੇ ਹੋਏ ਹਨ। ਦੋਵਾਂ ਆਗੂਆਂ ਵੱਲੋਂ ਸ਼ਹਿਰ ਵਿੱਚ ਪੈਦਲ ਯਾਤਰਾ ਕਰ ਕੇ ਹੋਰ ਸਮਾਗਮਾਂ ਦੌਰਾਨ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਅੱਜ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਮਾਡਰਨ ਹਾਊਸਿੰਗ ਕੰਪਲੈਕਸ, ਸੈਕਟਰ-21 ਮਾਰਕੀਟ ਅਤੇ ਸੈਕਟਰ-30 ਵਿੱਚ ਸਮਰਥਕਾਂ ਨਾਲ ਪੈਦਲ ਮਾਰਚ ਕੀਤਾ। ਇਸ ਮੌਕੇ ਔਰਤਾਂ ਦੇ ਇੱਕ ਸਮੂਹ ਨਾਲ ਗੱਲਬਾਤ ਵਿੱਚ ਉਨ੍ਹਾਂ ਦੇਸ਼ ਭਰ ਵਿੱਚ ਔਰਤਾਂ ਦੇ ਸਸ਼ਕਤੀਕਰਨ ਦੇ ਉਦੇਸ਼ ਨਾਲ ਮੋਦੀ ਸਰਕਾਰ ਦੀਆਂ ਕਈ ਪਹਿਲਕਦਮੀਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਨੇ ਸਾਫ਼-ਸੁਥਰਾ ਖਾਣਾ ਪਕਾਉਣ ਲਈ ਬਾਲਣ ਤੱਕ ਪ੍ਰਦਾਨ ਕਰ ਕੇ ਔਰਤਾਂ ਦੇ ਸਸ਼ਕਤੀਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਦੂਜੇ ਪਾਸੇ, ਮਨੀਸ਼ ਤਿਵਾੜੀ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਜਨਤਕ ਸਮਾਗਮਾਂ ਵਿੱਚ ਸ਼ਮੂਲੀਅਤ ਕਰ ਕੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਨੂੰ ਝੂਠ ਬੋਲ ਕੇ ਗੁਮਰਾਹ ਕਰਨ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ 10 ਸਾਲਾਂ ਵਿੱਚ ਸਿਟੀ ਬਿਊਟੀਫੁੱਲ ਨੂੰ ਸਿਟੀ ‘ਡਰਟੀਫੁੱਲ’ ਕਰ ਦਿੱਤਾ ਹੈ। ਅੱਜ ਭਾਜਪਾ ਕੋਲ 10 ਸਾਲਾਂ ਦੇ ਕੰਮਕਾਜ ਬਾਰੇ ਗਿਣਵਾਉਣ ਲਈ ਕੁਝ ਨਹੀਂ ਹੈ। ਇਸੇ ਕਰ ਕੇ ਭਾਜਪਾ ਆਪਣਾ 10 ਸਾਲਾਂ ਦਾ ਰਿਪੋਰਟ ਕਾਰਡ ਸਭ ਦੇ ਸਾਹਮਣੇ ਪੇਸ਼ ਕਰਨ ਤੋਂ ਭੱਜ ਰਹੀ ਹੈ। ਭਾਜਪਾ ਲੋਕਾਂ ਨੂੰ ਝੂਠ ਬੋਲ ਕੇ ਗੁਮਰਾਹ ਕਰਨ ਲੱਗੀ ਹੋਈ ਹੈ।

Advertisement

Advertisement
Advertisement