ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਿਵਾੜੀ ਨੇ ਸੰਸਦ ’ਚ ਸ਼ੇਅਰ ਵਾਈਜ਼ ਪ੍ਰਾਪਰਟੀਆਂ ਦੀ ਖ਼ਰੀਦੋ-ਫ਼ਰੋਖਤ ’ਤੇ ਲਗਾਈ ਪਾਬੰਦੀ ਦਾ ਮੁੱਦਾ ਚੁੱਕਿਆ

06:48 AM Aug 08, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 7 ਅਗਸਤ
ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਵਿੱਚ ਚੰਡੀਗੜ੍ਹ ’ਚ ਸ਼ੇਅਰ ਵਾਈਜ਼ ਪ੍ਰਾਪਰਟੀਆਂ ਦੀ ਖ਼ਰੀਦੋ-ਫ਼ਰੋਖਤ ’ਤੇ ਲਗਾਈ ਪਾਬੰਦੀ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਨੇ ਸੁਪਰੀਮ ਕੋਰਟ ਦੇ ਆਦੇਸ਼ਾਂ ਦਾ ਹਵਾਲਾਂ ਦੇ ਕੇ ਸ਼ੇੇਅਰ ਵਾਈਜ਼ ਪ੍ਰਾਪਰਟੀਆਂ ਦੀ ਖ਼ਰੀਦੋ-ਫ਼ਰੋਖਤ ’ਤੇ ਪਾਬੰਦੀ ਲਗਾ ਦਿੱਤੀ ਹੈ ਜਦੋਂਕਿ ਸੁਪਰੀਮ ਕੋਰਟ ਨੇ ਅਜਿਹੇ ਆਦੇਸ਼ ਹੀ ਨਹੀਂ ਦਿੱਤੇ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਮੰਗ ਕੀਤੀ ਕਿ ਚੰਡੀਗੜ੍ਹ ਵਿੱਚ ਸ਼ੇਅਰ ਵਾਈਜ਼ ਪ੍ਰਾਪਰਟੀਆਂ ਦੀ ਖ਼ਰੀਦੋ-ਫ਼ਰੋਖਤ ’ਤੇ ਲਗਾਈ ਪਾਬੰਦੀ ਨੂੰ ਹਟਾਇਆ ਜਾਵੇ।
ਸ੍ਰੀ ਤਿਵਾੜੀ ਨੇ ਕਿਹਾ ਕਿ 10 ਜਨਵਰੀ 2023 ਨੂੰ ਸੁਪਰੀਮ ਕੋਰਟ ਨੇ ਦੋ ਨਿਰਦੇਸ਼ ਦਿੱਤੇ ਸਨ। ਸੁਪਰੀਮ ਕੋਰਟ ਦਾ ਕਹਿਣਾ ਸੀ ਕਿ ਚੰਡੀਗੜ੍ਹ ਪ੍ਰਸ਼ਾਸਨ ਅਜਿਹਾ ਕੋਈ ਨਕਸ਼ਾ ਪਾਸ ਨਹੀਂ ਕਰੇਗਾ, ਜਿਸ ਵਿੱਚ ਤਿੰਨ ਮੰਜ਼ਿਲਾ ਮਕਾਨਾਂ ਨੂੰ ਤਿੰਨ ਫਲੈਟਾਂ ਵਿੱਚ ਤਬਦੀਲ ਕੀਤਾ ਜਾ ਸਕੇ। ਦੂਜੀ ਚੰਡੀਗੜ੍ਹ ਵਿੱਚ ਅਜਿਹਾ ਕੋਈ ਐੱਮਓਯੂ ਰਜਿਸਟਰ ਨਹੀਂ ਕੀਤਾ ਜਾਵੇਗਾ, ਜਿਸ ਵਿੱਚ ਇਕ ਮਕਾਨ ਨੂੰ ਤਿੰਨ ਫਲੈਟਾਂ ਵਿੱਚ ਵੰਡਦਾ ਹੋਵੇ। ਇਹ ਆਦੇਸ਼ ਹੈਰੀਟੇਜ ਕਮੇਟੀ ਵੱਲੋਂ ਮੁੜ ਤੋਂ ਵਿਚਾਰ ਕੀਤੇ ਜਾਣ ਤੱਕ ਲਾਗੂ ਰਹਿਣੇ ਸਨ ਪਰ ਹੈਰੀਟੇਜ ਕਮੇਟੀ ਨੇ ਚੰਡੀਗੜ੍ਹ ਦੇ ਵਿਰਾਸਟੀ ਸੈਕਟਰ (1-30) ’ਚ ਮੁੜ ’ਤੇ ਵਿਚਾਰ ਨਾ ਕਰਨ ਬਾਰੇ ਸਥਿਤੀ ਸਪਸ਼ਟ ਕਰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਬਾਵਜੂਦ ਯੂਟੀ ਪ੍ਰਸ਼ਾਸਨ ਨੇ 9 ਫਰਵਰੀ ਨੂੰ ਆਦੇਸ਼ ਜਾਰੀ ਕਰਦਿਆਂ ਚੰਡੀਗੜ੍ਹ ਵਿੱਚ ਸ਼ੇਅਰ ਵਾਈਜ਼ ਪ੍ਰਾਪਰਟੀਆਂ ਖ਼ਰੀਦਣ ਤੇ ਵੇਚਣ ’ਤੇ ਪਾਬੰਦੀ ਲਗਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਆਦੇਸ਼ ਜਾਰੀ ਕਰਦਿਆਂ ਸ਼ਰਤ ਲਗਾਈ ਸੀ ਕਿ ਕਿਸੇ ਵੀ ਰਿਹਾਇਸ਼ੀ ਇਮਾਰਤ ਦਾ ਪਲਾਨ ਉਦੋਂ ਹੀ ਮਨਜ਼ੂਰ ਹੋਵੇਗਾ, ਜਦੋਂ ਉਸ ਦੇ ਮਾਲਕ ਇਕੋਂ ਪਰਿਵਾਰ ਦੇ ਹੋਣਗੇ।
ਸ੍ਰੀ ਤਿਵਾੜੀ ਨੇ ਕਿਹਾ ਕਿ ਅਜਿਹੇ ਹਾਲਾਤ ਵਿੱਚ ਉਨ੍ਹਾਂ ਲੋਕਾਂ ਨੂੰ ਦਿੱਕਤ ਆ ਰਹੀ ਹੈ, ਜਿਨ੍ਹਾਂ ਨੇ 20 ਜਾਂ 30 ਫ਼ੀਸਦ ਸ਼ੇਅਰ ਦੇ ਆਧਾਰ ’ਤੇ ਪ੍ਰਾਪਰਟੀਆਂ ਖ਼ਰੀਦੀਆਂ ਸਨ। ਕਈ ਲੋੜਵੰਦਾਂ ਨੂੰ ਆਪਣੀ ਪ੍ਰਾਪਰਟੀਆਂ ਬਾਜ਼ਾਰੀ ਕੀਮਤ ਤੋਂ ਘੱਟ ਭਾਅ ’ਤੇ ਵੇਚਣੀ ਪੈ ਰਹੀਆਂ ਹਨ।

Advertisement

ਭਾਜਪਾ ਨੇ ਲੋਕ ਸਭਾ ਚੋਣਾਂ ਦੌਰਾਨ ਝੂਠੇ ਵਾਅਦੇ ਕੀਤੇ: ਰਾਜੀਵ ਸ਼ਰਮਾ

ਚੰਡੀਗੜ੍ਹ: ਚੰਡੀਗੜ੍ਹ ਕਾਂਗਰਸ ਨੇ ਭਾਜਪਾ ’ਤੇ ਲੋਕਾਂ ਨੂੰ ਗੁਮਰਾਹ ਕਰਨ ਦੇ ਦੋਸ਼ ਲਾਏ ਹਨ। ਇਸ ਬਾਰੇ ਚੰਡੀਗੜ੍ਹ ਕਾਂਗਰਸ ਦੇ ਬੁਲਾਰੇ ਰਾਜੀਵ ਸ਼ਰਮਾ ਨੇ ਕਿਹਾ ਕਿ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਤੇ ਸੰਜੈ ਟੰਡਨ ਨੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਸਨ, ਜਿਸ ਦਾ ਸੱਚ ਹੁਣ ਲੋਕ ਸਭਾ ਦੇ ਸੈਸ਼ਨ ਦੌਰਾਨ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਸਭ ਦੇ ਸਾਹਮਣੇ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਝੂਠ ਬੋਲਣ ਲਈ ਚੰਡੀਗੜ੍ਹ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਰਾਜੀਵ ਸ਼ਰਮਾ ਨੇ ਕਿਹਾ ਕਿ ਭਾਜਪਾ ਲੋਕ ਸਭਾ ਚੋਣਾਂ ਦੌਰਾਨ ਸ਼ਹਿਰ ਦੇ ਪਿੰਡਾਂ ਵਿੱਚ ਲਾਲ ਡੋਰੇ ਦਾ ਵਿਸਥਾਰ ਕਰ ਕੇ ਲਾਲ ਡੋਰੇ ਤੋਂ ਬਾਹਰ ਦੀਆਂ ਉਸਾਰੀਆਂ ਨੂੰ ਨਿਯਮਤ ਕਰਨ ਦਾ ਭਰੋਸਾ ਦਿੰਦੀ ਸੀ। ਇਸ ਤੋਂ ਇਲਾਵਾ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਮਕਾਨਾਂ ਵਿੱਚ ਵੀ ਲੋੜ ਅਨੁਸਾਰ ਤਬਦੀਲੀਆਂ ਨੂੰ ਦਿੱਲੀ ਦੀ ਤਰਜ਼ ’ਤੇ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਦੋ ਮੁੱਖ ਏਜੰਡਿਆਂ ’ਤੇ ਕੇਂਦਰ ਸਰਕਾਰ ਨੇ ਆਪਣਾ ਹੱਥ ਪਿੱਛੇ ਖਿੱਚ ਲਿਆ ਹੈ। ਇਸ ਬਾਰੇ ਕੇਂਦਰੀ ਮੰਤਰੀਆਂ ਨੇ ਮਨੀਸ਼ ਤਿਵਾੜੀ ਵੱਲੋਂ ਲੋਕ ਸਭਾ ’ਚ ਪੁੱਛੇ ਸਵਾਲਾਂ ਦੇ ਜਵਾਬ ’ਚ ਸਥਿਤੀ ਸਪਸ਼ਟ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਚੰਡੀਗੜ੍ਹ ਦੇ ਲੋਕਾਂ ਤੋਂ ਝੂਠੇ ਵਾਅਦੇ ਕਰਨ ਸਬੰਧੀ ਮੁਆਫੀ ਮੰਗਣੀ ਚਾਹੀਦੀ ਹੈ।

Advertisement
Advertisement
Advertisement