ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿਵਾੜੀ ਨੇ ਪ੍ਰਸ਼ਾਸਨ ਨੂੰ ਦੱਸੀਆਂ ਸ਼ਹਿਰ ਦੀਆਂ ਮੁਸ਼ਕਲਾਂ

08:52 AM Nov 14, 2024 IST
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਦੇ ਹੋਏ ਮਨੀਸ਼ ਤਿਵਾੜੀ ਤੇ ਐੱਚਐੱਸ ਲੱਕੀ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਨਵੰਬਰ
ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਅੱਜ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਤਿਵਾੜੀ ਨੇ ਪ੍ਰਸ਼ਾਸਕ ਕੋਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੁੱਕਿਆ। ਸ੍ਰੀ ਤਿਵਾੜੀ ਨੇ ਪ੍ਰਸ਼ਾਸਕ ਤੋਂ ਸ਼ਹਿਰ ਵਿੱਚ ਸ਼ੇਅਰ ਹੋਲਡ ਪ੍ਰਾਪਰਟੀਆਂ ਦੀ ਖ਼ਰੀਦੋ-ਫ਼ਰੋਖਤ ’ਤੇ ਲੱਗੀ ਰੋਕ ਦੇ ਮਾਮਲੇ ਦਾ ਢੁੱਕਵਾਂ ਹੱਲ ਕੱਢਣ ਅਤੇ ਲਾਲ ਡੋਰਾ ਵਧਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਆਬਾਦੀ ਵਧਣ ਕਰ ਕੇ ਵੱਡੀ ਗਿਣਤੀ ਵਿੱਚ ਲੋਕ ਲਾਲ ਡੋਰੇ ਤੋਂ ਬਾਹਰ ਰਹਿੰਦੇ ਹਨ। ਇਸ ਲਈ ਲਾਲ ਡੋਰੇ ਨੂੰ ਵਧਾਉਣਾ ਸਮੇਂ ਦੀ ਜ਼ਰੂਰਤ ਹੈ।
ਸ੍ਰੀ ਤਿਵਾੜੀ ਨੇ ਕਿਹਾ ਕਿ ਹਾਊਸਿੰਗ ਬੋਰਡ ਦੇ ਮਕਾਨਾਂ ਵਿੱਚ ਰਹਿੰਦੇ ਲੋਕਾਂ ਨੇ ਆਪਣੇ ਅਨੁਸਾਰ ਮਾਮੂਲੀ ਬਦਲਾਅ ਕੀਤੇ ਹਨ, ਪਰ ਬੋਰਡ ਵੱਲੋਂ ਪੁਰਾਣੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਦੇ ਮਕਾਨ ਢਾਹੇ ਜਾ ਰਹੇ ਹਨ। ਇਸ ਲਈ ਬੋਰਡ ਦੇ ਨਿਯਮਾਂ ਵਿੱਚ ਸੋਧ ਕੀਤੀ ਜਾਵੇ। ਸੰਸਦ ਮੈਂਬਰ ਨੇ ਸ਼ਹਿਰ ਦੀਆਂ ਲੀਜ਼ ਹੋਲਡ ਪ੍ਰਾਪਰਟੀਆਂ ਨੂੰ ਫਰੀ ਹੋਲਡ ਵਿੱਚ ਤਬਦੀਲ ਕਰਨ ਅਤੇ ਕਲੋਨੀਆਂ ਵਿੱਚ ਰਹਿੰਦੇ ਲੋਕਾਂ ਨੂੰ ਮਾਲਕਾਨਾਂ ਹੱਕ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਪ੍ਰਸ਼ਾਸਕ ਕੋਲ ਸ਼ਹਿਰ ਵਿੱਚ ਵਧ ਰਹੇ ਪ੍ਰਦੂਸ਼ਣ ’ਤੇ ਚਿੰਤਾ ਜ਼ਾਹਿਰ ਕੀਤੀ ਅਤੇ ਇਸ ਦਾ ਠੋਸ ਹੱਲ ਲੱਭਣ ਦੀ ਮੰਗ ਕੀਤੀ। ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਦੋਵਾਂ ਆਗੂਆਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਇਨ੍ਹਾਂ ਦਾ ਜਲਦ ਹੱਲ ਕੱਢਣ ਦਾ ਭਰੋਸਾ ਦਿੱਤਾ।

Advertisement

Advertisement