ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟੀਐੱਮਸੀ ਵੱਲੋਂ ਚੋਣ ਕਮਿਸ਼ਨ ਤੱਕ ਪਹੁੰਚ

07:03 AM May 10, 2024 IST

ਨਵੀਂ ਦਿੱਲੀ: ਪੱਛਮੀ ਬੰਗਾਲ ਵਿੱਚ ਸੰਦੇਸ਼ਖਲੀ ਮਾਮਲੇ ਸਬੰਧੀ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੇ ਅੱਜ ਚੋਣ ਕਮਿਸ਼ਨ ਕੋਲ ਭਾਜਪਾ ਦੇ ਨੇਤਾ ਸੁਵੇਂਦੂ ਅਧਿਕਾਰੀ ਅਤੇ ਹੋਰਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਪਾਰਟੀ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਦੇ ਇੱਕ ਨੇਤਾ ਨੇ ਕੈਮਰੇ ’ਤੇ ਕਬੂਲ ਕੀਤਾ ਹੈ ਕਿ ਸੰਦੇਸ਼ਖਲੀ ਮਾਮਲੇ ਵਿੱਚ ਜਬਰ-ਜਨਾਹ ਦੇ ਦੋਸ਼ ਮਨਘੜਤ ਸੀ। ਤ੍ਰਿਣਮੂਲ ਕਾਂਗਰਸ ਨੇ ਚੋਣ ਕਮਿਸ਼ਨ ਤੋਂ ਸਬੰਧਿਤ ਨੇਤਾਵਾਂ ਖ਼ਿਲਾਫ਼ ਅਪਰਾਧਿਕ ਕਾਰਵਾਈ ਸ਼ੁਰੂ ਕਰਨ ਲਈ ਪੁਲੀਸ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ। ਤ੍ਰਿਣਮੂਲ ਕਾਗਰਸ ਦੀ ਰਾਜ ਸਭਾ ਸੰਸਦ ਮੈਂਬਰ ਸਾਗਰਿਕਾ ਘੋਸ਼ ਨੇ ਚੋਣ ਕਮਿਸ਼ਨ ਨੂੰ ਅੱਜ ਇੱਕ ਪੱਤਰ ਸੌਂਪਿਆ। ਪੱਤਰ ਵਿੱਚ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਪਾਰਟੀ ਨੇ ਅਧਿਕਾਰੀ ਅਤੇ ਹੋਰ ਭਾਜਪਾ ਨੇਤਾਵਾਂ ਖ਼ਿਲਾਫ਼ ਸ਼ਾਹਜਹਾਂ ਸ਼ੇਖ, ਸ਼ਿਬੂ ਹਾਜ਼ਰਾ ਅਤੇ ਉੱਤਮ ਸਰਦਾਰ ਵਿਰੁੱਧ ਜਬਰ-ਜਨਾਹ ਦੀ ਝੂਠੀ ਸ਼ਿਕਾਇਤ ਦਰਜ ਕਰਵਾਉਣ ਦੀ ਡੂੰਘੀ ਸਾਜ਼ਿਸ਼ ਵਿੱਚ ਸ਼ਾਮਲ ਹੋ ਕੇ ਸਮਾਜ ਨਾਲ ਧੋਖਾਧੜੀ ਦਾ ਦੋਸ਼ ਲਾਇਆ ਹੈ। ਇਹ ਸ਼ਿਕਾਇਤ ਇੱਕ ਕਥਿਤ ਵੀਡੀਓ ’ਤੇ ਆਧਾਰਿਤ ਹੈ, ਜਿਸ ਵਿੱਚ ਭਾਜਪਾ ਦੇ ਸੰਦੇਸ਼ਖਲੀ ਮੰਡਲ ਪ੍ਰਧਾਨ ਗੰਗਾਧਰ ਕਾਇਲ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਵਿਅਕਤੀ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ‘ਪੂਰੀ ਸਾਜ਼ਿਸ਼ ਪਿੱਛੇ’ ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਧਿਕਾਰੀ ਹਨ। ਇਸ ਦੌਰਾਨ ਭਾਜਪਾ ਦੀ ਪੱਛਮੀ ਬੰਗਾਲ ਇਕਾਈ ਦੇ ਪ੍ਰਧਾਨ ਸੁਕਾਂਤ ਮਜੂਮਦਾਰ ਨੇ ਦੋਸ਼ ਲਾਇਆ ਕਿ ‘ਸਟਿੰਗ ਅਪਰੇਸ਼ਨ’ ਫਰਜ਼ੀ ਸੀ। -ਪੀਟੀਆਈ

Advertisement

Advertisement
Advertisement