ਕੇਂਦਰੀ ਏਜੰਸੀਆਂ ਦੇ ਮਾਮਲੇ ’ਚ ਚੋਣ ਕਮਿਸ਼ਨ ਨੂੰ ਮਿਲੇ ਟੀਐੱਮਸੀ ਆਗੂ
06:51 AM Apr 02, 2024 IST
Advertisement
ਨਵੀਂ ਦਿੱਲੀ, 1 ਅਪਰੈਲ
ਤ੍ਰਿਣਮੂਲ ਕਾਂਗਰਸ (ਟੀਐੱਮਸੀ) ਨੇ ਅੱਜ ਚੋਣ ਕਮਿਸ਼ਨ ਨੂੰ ਈਡੀ, ਸੀਬੀਆਈ, ਆਮਦਨ ਕਰ ਵਿਭਾਗ ਅਤੇ ਐਨਆਈਏ ਵਰਗੀਆਂ ਕੇਂਦਰੀ ਏਜੰਸੀਆਂ ਨੂੰ ਲੋਕ ਸਭਾ ਚੋਣਾਂ ਦੀ ਸਮਾਪਤੀ ਤੱਕ ਭਾਜਪਾ ਦਾ ਵਿਰੋਧ ਕਰਨ ਵਾਲੇ ਤ੍ਰਿਣਮੂਲ ਕਾਂਗਰਸ ਅਤੇ ਹੋਰ ਪਾਰਟੀਆਂ ਦੇ ਉਮੀਦਵਾਰਾਂ, ਆਗੂਆਂ ਤੇ ਵਰਕਰਾਂ ਵਿਰੁੱਧ ਕਾਰਵਾਈ ਕਰਨ ਤੋਂ ਰੋਕਣ ਦੀ ਅਪੀਲ ਕੀਤੀ ਹੈ। ਪਾਰਟੀ ਉਮੀਦਵਾਰਾਂ ਦਾ ਵਫਦ ਨੇ ਅੱਜ ਮੁੱਖ ਚੋਣ ਕਮਿਸ਼ਨਰ ਤੇ ਚੋਣ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ ਜਿਸ ਵਿਚ ਡੈਰੇਕ ਓ ਬ੍ਰਾਇਨ, ਡੋਲਾ ਸੇਨ, ਸਾਕੇਤ ਗੋਖਲੇ ਅਤੇ ਸਾਗਰਿਕਾ ਘੋਸ਼ ਆਦਿ ਸ਼ਾਮਲ ਸਨ। ਉਨ੍ਹਾਂ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਭਾਜਪਾ ਵੱਲੋਂ ਵਿਰੋਧੀ ਪਾਰਟੀਆਂ ਖਿਲਾਫ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। -ਪੀਟੀਆਈ
Advertisement
Advertisement
Advertisement