ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟੀਐੱਮਸੀ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਵੱਲੋਂ ਸੇਬੀ ਮੁਖੀ ਖ਼ਿਲਾਫ਼ ਲੋਕਪਾਲ ਨੂੰ ਸ਼ਿਕਾਇਤ

04:03 PM Sep 13, 2024 IST

ਨਵੀਂ ਦਿੱਲੀ/ਕੋਲਕਾਤਾ, 13 ਸਤੰਬਰ
ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਸੇਬੀ ਮੁਖੀ ਮਾਧਬੀ ਪੁਰੀ ਬੁੱਚ ਖ਼ਿਲਾਫ਼ ਲੋਕਪਾਲ ਵਿੱਚ ਇਕ ਸ਼ਿਕਾਇਤ ਦਰਜ ਕਰਵਾਈ ਹੈ। ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਨੇ ਕਿਹਾ ਕਿ ਲੋਕਪਾਲ ਨੂੰ ਇਸ ਦੀ ਸ਼ੁਰੂਆਤੀ ਜਾਂਚ ਲਈ ਐਨਫੋਰਸਮੈਂਟ ਡਾਇਰੈਕਟੋਰੇਟ ਜਾਂ ਸੀਬੀਆਈ ਨੂੰ ਭੇਜਣਾ ਚਾਹੀਦਾ ਹੈ ਜਿਸ ਤੋਂ ਬਾਅਦ ਐੱਫਆਈਆਰ ਦਰਜ ਕਰ ਕੇ ਪੂਰੀ ਤਰ੍ਹਾਂ ਜਾਂਚ ਹੋਣੀ ਚਾਹੀਦੀ ਹੈ। ਮਹੂਆ ਨਾ ਆਪਣੀ ਸ਼ਿਕਾਇਤ ਦੀ ਆਨਲਾਈਨ ਕਾਪੀ ਅਤੇ ਫਿਜ਼ੀਕਲ ਕਾਪੀ ਦਾ ਸਕ੍ਰੀਨਸ਼ਾਟ ਵੀ ਸਾਂਝਾ ਕੀਤਾ ਹੈ। ਉਨ੍ਹਾਂ ‘ਐਕਸ’ ਉੱਤੇ ਲਿਖਿਆ, ‘‘ਮਾਧਬੀ ਪੁਰੀ ਬੁੱਚ ਖ਼ਿਲਾਫ਼ ਲੋਕਪਾਲ ’ਚ ਮੇਰੀ ਸ਼ਿਕਾਇਤ ਇਲੈਕਟ੍ਰੌਨਿਕ ਢੰਗ ਨਾਲ ਅਤੇ ਫਿਜ਼ੀਕਲ ਤੌਰ ’ਤੇ ਦਾਖ਼ਲ ਕੀਤੀ ਗਈ ਹੈ। ਲੋਕਪਾਲ ਨੂੰ 30 ਦਿਨਾਂ ਦੇ ਅੰਦਰ ਇਸ ਨੂੰ ਸ਼ੁਰੂਆਤੀ ਜਾਂਚ ਲਈ ਸੀਬੀਆਈ/ਈਡੀ ਨੂੰ ਭੇਜਣਾ ਚਾਹੀਦਾ ਹੈ ਅਤੇ ਫਿਰ ਐੱਫਆਈਆਰ ਦਰਜ ਕਰ ਕੇ ਪੂਰੀ ਤਰ੍ਹਾਂ ਜਾਂਚ ਹੋਣੀ ਚਾਹੀਦੀ ਹੈ। ਇਸ ਵਿੱਚ ਸ਼ਾਮਲ ਹਰੇਕ ਵਿਅਕਤੀ ਨੂੰ ਤਲਬ ਕਰਨ ਤੇ ਹਰੇਕ ਕੜੀ ਦੀ ਜਾਂਚ ਦੀ ਲੋੜ ਹੈ।’’ ਉਨ੍ਹਾਂ ਪੋਸਟ ਵਿੱਚ ਕਾਂਗਰਸੀ ਆਗੂ ਜੈਰਾਮ ਰਮੇਸ਼ ਅਤੇ ਪਵਨ ਖੇੜਾ ਨੂੰ ਵੀ ਟੈਗ ਕੀਤਾ ਹੈ। -ਪੀਟੀਆਈ

Advertisement

Advertisement