ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨੀ ਵਿਰੋਧ ਤੋਂ ਬਚਣ ਲਈ ਭਾਜਪਾ ਨੇ ਰੈਲੀਆਂ ਦੀ ਰਣਨੀਤੀ ਘੜੀ

07:42 AM May 04, 2024 IST
ਮੋਗਾ ਵਿਚ ਟਰੈਕਟਰ ’ਤੇ ਚੋਣ ਪ੍ਰਚਾਰ ਕਰਦੇ ਹੋਏ ਭਾਜਪਾ ਉਮੀਦਵਾਰ ਹੰਸ ਰਾਜ ਹੰਸ।

ਮਹਿੰਦਰ ਸਿੰਘ ਰੱਤੀਆਂ
ਮੋਗਾ, 3 ਮਈ
ਪੰਜਾਬ ਵਿੱਚ ਕਿਸਾਨ ਵਿਰੋਧ ਕਾਰਨ ਭਾਜਪਾ ਨੂੰ ਸੂਬੇ ਵਿੱਚ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨਾ ਔਖਾ ਹੋਇਆ ਪਿਆ ਹੈ। ਕਿਸਾਨਾਂ ਵੱਲੋਂ ਵੱਖ-ਵੱਖ ਥਾਈਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਿੰਡਾਂ ਵਿਚ ਭਾਜਪਾ ਉਮੀਦਵਾਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਕਿਸਾਨ ਵਿਰੋਧ ਕਾਰਨ ਭਾਜਪਾ ਨੇ ਚੁੱਪ-ਚੁਪੀਤੇ ਜਨਤਕ ਰੈਲੀਆਂ ਕਰਨ ਦੀ ਰਣਨੀਤੀ ਘੜ ਲਈ ਹੈ। ਭਾਜਪਾ ਉਮੀਦਵਾਰਾਂ ਵੱਲੋਂ ਚੋਣ ਰੈਲੀਆਂ ਬਾਰੇ ਮੌਕੇ ’ਤੇ ਹੀ ਵਰਕਰਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।
ਭਾਜਪਾ ਪੰਜਾਬ ਵਿੱਚ ਲਗਪਗ ਢਾਈ ਦਹਾਕਿਆਂ ਬਾਅਦ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਕੀਤੇ ਬਿਨਾਂ ਪਹਿਲੀ ਵਾਰ ਲੋਕ ਸਭਾ ਚੋਣਾਂ ਲੜ ਰਹੀ ਹੈ। ਭਾਜਪਾ ਦੀ ਸੂਬੇ ਵਿਚ ਕੋਈ ਵੱਡੀ ਚੋਣ ਮੁਹਿੰਮ ਦਿਖਾਈ ਨਹੀਂ ਦੇ ਰਹੀ। ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਸੰਘਰਸ਼ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਭਾਜਪਾ ਵੱਲੋਂ ਲੋਕਾਂ ਤੋਂ ਵੋਟਾਂ ਮੰਗੀਆਂ ਜਾ ਰਹੀਆਂ ਹਨ ਪਰ ਕਿਸਾਨ ਜਥੇਬੰਦੀਆਂ ਪਿੰਡਾਂ ਵਿੱਚ ਕਾਲੀਆਂ ਝੰਡੀਆਂ ਨਾਲ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰ ਰਹੀਆਂ ਹਨ। ਫ਼ਰੀਦਕੋਟ ਰਾਖਵਾਂ ਹਲਕੇ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਅੱਜ ਦੁਪਹਿਰ ਬਾਅਦ ਮੋਗਾ ਸ਼ਹਿਰ ’ਚ ਅੱਧੀ ਦਰਜਨ ਤੋਂ ਵੱਧ ਚੋਣ ਮੀਟਿੰਗਾਂ ਕੀਤੀਆਂ। ਭਾਜਪਾ ਉਮੀਦਵਾਰ ਵੱਲੋਂ ਐਨ ਮੌਕੇ ਭਾਜਪਾ ਕਾਰਕੁਨਾਂ ਨੂੰ ਪ੍ਰੋਗਰਾਮ ਬਾਰੇ ਦੱਸਿਆ ਗਿਆ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਆਉਣ ਦਾ ਪਤਾ ਹੀ ਨਾ ਲੱਗ ਸਕੇ। ਭਾਜਪਾ ਆਗੂ ਨੇ ਮੰਨਿਆ ਕਿ ਕਿਸਾਨ ਵਿਰੋਧ ਕਾਰਨ ਪਾਰਟੀ ਨੇ ਚੁੱਪ-ਚੁਪੀਤੇ ਜਨਤਕ ਰੈਲੀਆਂ ਕਰਨ ਦੀ ਰਣਨੀਤੀ ਤਿਆਰ ਕੀਤੀ ਹੈ। ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਹਾ ਕਿ ਇਸ ਵਿਚ ਕੋਈ ਦੋ ਰਾਏ ਨਹੀਂ ਕਿ ਕਿਸਾਨ ਮੁਸ਼ਕਲ ’ਚ ਹਨ ਪਰ ਮਸਲਾ ਤਾਂ ਗੱਲਬਾਤ ਨਾਲ ਹੀ ਹੱਲ ਹੋਣਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ’ਚ ਭਾਜਪਾ ਵਧੀਆ ਪ੍ਰਦਰਸ਼ਨ ਕਰੇਗੀ।

Advertisement

Advertisement
Advertisement