For the best experience, open
https://m.punjabitribuneonline.com
on your mobile browser.
Advertisement

ਬੂਟਿਆਂ ਦੀ ਮੰਗ ਪੂਰੀ ਕਰਨ ਲਈ ਜੰਗਲਾਤ ਵਿਭਾਗ ਪੱਬਾਂ ਭਾਰ

08:29 AM Jul 07, 2024 IST
ਬੂਟਿਆਂ ਦੀ ਮੰਗ ਪੂਰੀ ਕਰਨ ਲਈ ਜੰਗਲਾਤ ਵਿਭਾਗ ਪੱਬਾਂ ਭਾਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 6 ਜੁਲਾਈ
ਲੁਧਿਆਣਾ ਵਿੱਚ ਬੂਟਿਆਂ ਦੀ ਵੱਧ ਮੰਗ ਨੂੰ ਦੇਖਦਿਆਂ ਜੰਗਲਾਤ ਵਿਭਾਗ ਵੱਲੋਂ ਇਸ ਮੌਨਸੂਨ ਵਿੱਚ 11 ਲੱਖ ਬੂਟੇ ਲਾਉਣ ਦੇ ਟੀਚੇ ਨੂੰ ਪਾਰ ਕਰ ਕੇ 15 ਲੱਖ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਸਰਕਾਰੀ ਵਿਭਾਗਾਂ ਵੱਲੋਂ 3.5 ਲੱਖ ਬੂਟਿਆਂ ਦੀ ਪ੍ਰਸਤਾਵਿਤ ਮੰਗ ਦੇ ਉਲਟ ਜੰਗਲਾਤ ਅਧਿਕਾਰੀਆਂ ਨੂੰ 8.58 ਲੱਖ ਬੂਟਿਆਂ ਦੀ ਮੰਗ ਪ੍ਰਾਪਤ ਹੋਈ ਹੈ, ਜਿਸ ਵਿੱਚੋਂ ਉਹ ਹੁਣ 5 ਜੁਲਾਈ ਤੱਕ 3 ਲੱਖ ਤੋਂ ਵੱਧ ਬੂਟੇ ਸਪਲਾਈ ਕਰ ਚੁੱਕੇ ਹਨ ਅਤੇ ਇਹ ਬੂਟੇ ਸਰਕਾਰੀ ਵਿਭਾਗਾਂ ਨੂੰ ਮੁਫ਼ਤ ਦਿੱਤੇ ਜਾ ਰਹੇ ਹਨ ਜਦੋਂਕਿ ਲੋਕ ਇਨ੍ਹਾਂ ਨੂੰ ਬਹੁਤ ਹੀ ਮਾਮੂਲੀ ਕੀਮਤ ’ਤੇ ਖ਼ਰੀਦ ਸਕਦੇ ਹਨ। ਇਸ ਦੌਰਾਨ ਸ਼ਨਿਚਰਵਾਰ ਨੂੰ ਵਿੱਤ ਕਮਿਸ਼ਨਰ (ਜੰਗਲਾਤ) ਕ੍ਰਿਸ਼ਨ ਕੁਮਾਰ ਨੇ ਲੁਧਿਆਣਾ ਵਿੱਚ ਚੱਲ ਰਹੀ ਬੂਟੇ ਲਗਾਉਣ ਦੀ ਮੁਹਿੰਮ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

Advertisement

Advertisement
Author Image

sukhwinder singh

View all posts

Advertisement
Advertisement
×