ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਜੰਗਲਾਤ ਅਧੀਨ ਰਕਬਾ ਵਧਾਉਣ ’ਚ ਸਰਗਰਮ ਭੂਮਿਕਾ ਨਿਭਾਉਣ: ਮਾਨ

08:37 AM Jul 12, 2024 IST
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੀਟਿੰਗ ਦੀ ਅਗਵਾਈ ਕਰਦੇ ਹੋਏ।

ਆਤਿਸ਼ ਗੁਪਤਾ
ਚੰਡੀਗੜ੍ਹ, 11 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਬੂਟੇ ਲਾਉਣ ਦੀ ਅਪੀਲ ਕੀਤੀ ਹੈ। ਬੂਟੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਨੇ ਚੰਡੀਗੜ੍ਹ ਵਿੱਚ ਆਪਣੇ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ੍ਰੀ ਮਾਨ ਨੇ ਕਿਹਾ ਕਿ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤਕਰੀਬਨ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਆਉਂਦੇ ਦਿਨਾਂ ਵਿੱਚ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਸ੍ਰੀ ਮਾਨ ਨੇ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਰਗਰਮ ਭੂਮਿਕਾ ਨਿਭਾ ਸਕਦੇ ਹਨ। ਪਿਛਲੇ ਸਾਲ ਕੁੱਲ 1.2 ਕਰੋੜ ਬੂਟੇ ਲਾਏ ਗਏ ਸਨ। ਇਸ ਸਾਲ ਇਹ ਟੀਚਾ ਵਧਾ ਕੇ ਤਿੰਨ ਕਰੋੜ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਬੂਟੇ ਲਾਉਣ ਦੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖਾਲ੍ਹੀ ਪਈ ਸਰਕਾਰੀ ਜ਼ਮੀਨ ਦੀ ਸਨਾਖਤ ਕਰ ਕੇ ਉਥੇ ਵੱਧ ਤੋਂ ਵੱਧ ਬੂਟੇ ਲਾਉਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 14.01 ਲੱਖ ਮੋਟਰਾਂ ਹਨ ਅਤੇ ਜੇਕਰ ਹਰ ਕਿਸਾਨ ਚਾਰ ਬੂਟੇ ਲਾਵੇ ਤਾਂ ਜੰਗਲਾਤ ਅਧੀਨ ਰਕਬੇ ਵਿੱਚ ਚੋਖਾ ਵਾਧਾ ਹੋ ਜਾਵੇਗਾ।

Advertisement

Advertisement
Advertisement