ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿੱਟੂ ਤੇ ਪੁਰੀ ਪੰਜਾਬ ਦੇ ਰੁਕੇ ਪੈਸੇ ਜਲਦ ਰਿਲੀਜ਼ ਕਰਵਾਉਣ: ‘ਆਪ’

08:58 AM Jun 10, 2024 IST
ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੂਨ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੋਦੀ ਸਰਕਾਰ- 3 ਵਿੱਚ ਪੰਜਾਬ ਤੋਂ ਰਵਨੀਤ ਬਿੱਟੂ ਤੇ ਹਰਦੀਪ ਪੁਰੀ ਨੂੰ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣ ’ਤੇ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਰਵਨੀਤ ਬਿੱਟੂ ਤੇ ਹਰਦੀਪ ਪੁਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਆਰਡੀਐੱਫ ਅਤੇ ਐੱਨਐੱਚਐੱਮ ਦੇ ਹਜ਼ਾਰਾਂ ਕਰੋੜ ਰੁਪਏ ਕੇਂਦਰ ਸਰਕਾਰ ਵੱਲ ਰੁਕੇ ਪਏ ਹਨ। ਉਹ ਇਹ ਪੈਸੇ ਜਲਦ ਰਿਲੀਜ਼ ਕਰਵਾਉਣ ਤਾਂ ਕਿ ਪੰਜਾਬ ਦਾ ਹੋਰ ਤੇਜ਼ੀ ਨਾਲ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਹਮੇਸ਼ਾ ਹੀ ਵਿਤਕਰਾ ਕੀਤਾ ਜਾਂਦਾ ਹੈ, ਉਹ ਕੇਂਦਰ ਕੋਲ ਪੰਜਾਬ ਦੇ ਮੁੱਦੇ ਵੀ ਜ਼ਰੂਰ ਚੁੱਕਣ। ਸ੍ਰੀ ਚੀਮਾ ਨੇ ਇਹ ਪ੍ਰਗਟਾਵਾ ਚੰਡੀਗੜ੍ਹ ਦੇ ਸੈਕਟਰ-39 ਵਿੱਚ ਸਥਿਤ ਪਾਰਟੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੁਧਿਆਣਾ ਦੇ ਲੋਕਾਂ ਵੱਲੋਂ ਨਕਾਰੇ ਹੋਏ ਰਵਨੀਤ ਬਿੱਟੂ ਨੂੰ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਹੈ ਜੋ ਮੰਦਭਾਗਾ ਹੈ, ਇਹ ਲੋਕਾਂ ਦਾ ਅਪਮਾਨ ਹੈ। ਇਸ ਮੌਕੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਅਤੇ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ।

Advertisement

‘ਭਗਵੰਤ ਮਾਨ ਦੀ ਅਗਵਾਈ ’ਚ ਦਲਿਤ ਵਿਦਿਆਰਥੀਆਂ ਦੇ ਅਧਿਕਾਰ ਸੁਰੱਖਿਅਤ’

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਬੰਦ ਕਰ ਦਿੱਤੇ ਸਨ ਤਾਂ ਕਿ ਉਹ ਪੜ੍ਹ ਨਾ ਸਕਣ ਪਰ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਿੱਚ ਦਲਿਤ ਵਿਦਿਆਰਥੀਆਂ ਦੇ ਅਧਿਕਾਰ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪਿਛਲੀ ਕਾਂਗਰਸ ਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਵਜ਼ੀਫ਼ੇ ਦੇ ਨਾਂ ’ਤੇ ਦਲਿਤ ਵਿਦਿਆਰਥੀਆਂ ਨਾਲ ਧੋਖਾ ਕੀਤਾ ਹੈ। ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੇ ਵੀ ਸਾਲ 2014 ਤੋਂ 2020 ਤੱਕ ਕਦੇ ਵੀ ਕੇਂਦਰ ਸਰਕਾਰ ਕੋਲ ਇਹ ਮੁੱਦਾ ਨਹੀਂ ਚੁੱਕਿਆ। ਇਸ ਤੋਂ ਪਤਾ ਲੱਗਦਾ ਹੈ ਕਿ ਤਿੰਨੋਂ ਪਾਰਟੀਆਂ ਸਿਰਫ਼ ਵੋਟਾਂ ਲਈ ਦਲਿਤਾਂ ਕੋਲ ਪਹੁੰਚ ਕਰਦੀਆਂ ਹਨ।

Advertisement
Advertisement