For the best experience, open
https://m.punjabitribuneonline.com
on your mobile browser.
Advertisement

ਸੰਵਿਧਾਨ ਬਚਾਉਣ ਲਈ ਮੋਦੀ ਸਰਕਾਰ ਨੂੰ ਲਾਂਭੇ ਕਰਨਾ ਜ਼ਰੂਰੀ: ਚੰਨੀ

12:22 PM May 06, 2024 IST
ਸੰਵਿਧਾਨ ਬਚਾਉਣ ਲਈ ਮੋਦੀ ਸਰਕਾਰ ਨੂੰ ਲਾਂਭੇ ਕਰਨਾ ਜ਼ਰੂਰੀ  ਚੰਨੀ
ਚਰਨਜੀਤ ਸਿੰਘ ਚੰਨੀ ਦਾ ਸਨਮਾਨ ਕਰਦੇ ਹੋਏ ਪਤਵੰਤੇ। ਫੋਟੋ: ਮਲਕੀਅਤ ਸਿੰਘ
Advertisement

ਪਾਲ ਸਿੰਘ ਨੌਲੀ
ਜਲੰਧਰ, 5 ਮਈ
ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਸ਼ਹਿਰ ਦੇ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਚੋਣ ਮੀਟਿੰਗਾਂ ਕਰਦਿਆਂ ਕਿਹਾ ਕਿ ਸਾਰਾ ਦੇਸ਼ ਜਾਣ ਚੁੱਕਾ ਹੈ ਕਿ ਜੇਕਰ ਸੰਵਿਧਾਨ ਬਚਾਉਣਾ ਹੈ ਤਾਂ ਭਾਜਪਾ ਦੀ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨਾ ਪਵੇਗਾ, ਨਹੀਂ ਤਾਂ ਦੇਸ਼ ਦਾ ਲੋਕਤੰਤਰ ਖ਼ਤਰੇ ਵਿੱਚ ਪੈ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੀ ਕਿਸਾਨੀ ਨੂੰ ਖਤਮ ਕਰ ਪੰਜਾਬ ਦੀ ਅਰਥ ਵਿਵਸਥਾ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਦਬਾਉਣ ਦੇ ਮਨਸੂਬੇ ਘੜ ਰਹੀ ਹੈ। ਕਾਂਗਰਸ ਪਾਰਟੀ ਧਰਮ ਅਤੇ ਜਾਤ ਦੇ ਨਾਮ ’ਤੇ ਵੋਟ ਨਹੀ ਮੰਗਦੀ ਜਦਕਿ ਭਾਜਪਾ ਨੇ ਹਮੇਸ਼ਾ ਲੋਕਾਂ ਵਿਚ ਵੰਡੀਆਂ ਪਾ ਕੇ ਵੋਟਾਂ ਮੰਗੀਆਂ ਹਨ।
ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਏਮਸ ਅਤੇ ਪੀਜੀਆਈ ਵਰਗੇ ਵੱਡੇ ਸਰਕਾਰੀ ਹਸਪਤਾਲਾਂ ਦੀ ਜ਼ਰੂਰਤ ਹੈ ਤੇ ਉਹ ਇਨ੍ਹਾਂ ਜ਼ਰੂਰਤਾਂ ਨੂੰ ਪੂਰਾ ਕਰਕੇ ਦਿਖਾਉਣਗੇ। ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦੇ ਨਾਮ ’ਤੇ ਸਰਕਾਰੀ ਯੂਨੀਵਰਸਿਟੀ ਬਣਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਇਸ ਮੌਕੇ ਕਾਂਗਰਸ ਨੂੰ ਗਾਂਧੀ ਕੈਂਪ, ਅਮਨ ਨਗਰ, ਕੋਟ ਕ੍ਰਿਸ਼ਨ ਚੰਦ ਤੇ ਬੜਿੰਗ ਦੀਆਂ ਚੋਣ ਮੀਟਿੰਗਾਂ ਦੌਰਾਨ ਭਰਵਾਂ ਹੁੰਗਾਰਾ ਮਿਲਿਆ। ਇਨ੍ਹਾਂ ਮੀਟਿੰਗਾਂ ਵਿੱਚ ਵਿਧਾਇਕ ਬਾਵਾ ਹੈਨਰੀ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਮੰਤਰੀ ਅਵਤਾਰ ਹੈਨਰੀ, ਰਾਜ ਕੁਮਾਰ ਵੇਰਕਾ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਹਾਜ਼ਰੀ ਭਰੀ। ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਡੇਰਾ ਰਾਧਾ ਸੁਆਮੀ, ਗੋਲਕ ਨਾਥ ਮੈਮੋਰੀਅਲ ਚਰਚ, ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਤੇ ਸਤਿਗੁਰੂ ਕਬੀਰ ਮੰਦਿਰ ਵਿਖੇ ਹਾਜ਼ਰੀ ਭਰੀ।

Advertisement

Advertisement
Author Image

sukhwinder singh

View all posts

Advertisement
Advertisement
×