ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੱਜ ‘ਆਪ’ ਸਰਕਾਰ ਦਾ ਵਿਰੋਧ ਕਰਨਗੇ ਮੁਲਾਜ਼ਮ

06:45 AM Oct 01, 2023 IST

ਖੇਤਰੀ ਪ੍ਰਤੀਨਿਧ
ਪਟਿਆਲਾ, 30 ਸਤੰਬਰ
ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ 2 ਅਕਤੂਬਰ ਨੂੰ ਸਿਹਤ ਵਿਭਾਗ ਦੇ ਇੱਕ ਸਮਾਗਮ ਮੌਕੇ ਪਟਿਆਲਾ ਪਹੁੰਚ ਰਹੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦਰ ਕੇਜਰੀਵਾਲ ਦੇ ਖਿਲਾਫ਼ ਪ੍ਰਦਰਸ਼ਨ ਕਰਨ ਦੇ ਪ੍ਰੋਗਰਾਮ ਉਲੀਕੇ ਹਨ। ਇਸ ਕੜੀ ਵਜੋਂ ਅੱਜ ਚੌਥਾ ਦਰਜਾ ਮੁਲਾਜ਼ਮ ਯੂਨੀਅਨ ਦੇ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਦੀ ਅਗਵਾਈ ਹੇਠਾਂ ਵੱਖ ਵੱਖ ਵਰਗਾਂ ਦੇ ਮੁਲਾਜ਼ਮਾਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਠੇਕੇਦਾਰੀ ਪ੍ਰਥਾ ਵਿਰੁੱਧ ਝੰਡਾ ਮਾਰਚ ਕਰਨ ਲਈ 2 ਮਾਰਚ ਨੂੰ ਇੱਥੇ ਬੱਸ ਅੱਡੇ ਦੇ ਨੇੜੇ ਸਥਿਤ ਫਲਾਈ ਓਵਰ ਦੇ ਹੇਠਾਂ ਇਕੱਤਰ ਹੋਣ ਦਾ ਸੱਦਾ ਦਿੱਤਾ। ਇਸੇ ਦੌਰਾਨ ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਨੇ ਵੀ ਅੱਜ ਇਥੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਸਮਾਣਾ ਦੀ ਅਗਵਾਈ ਹੇਠ ਮੀਟਿੰੰਗ ਕੀਤੀ। ਜਿਸ ਦੌਰਾਨ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲਈ 2 ਅਕਤੂਬਰ ਨੂੰ ਪਟਿਆਲਾ ਆਮਦ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਘਿਰਾਓ ਕਰਨ ਦਾ ਐਲਾਨ ਕੀਤਾ। ਉਧਰ ਅਜਿਹੀਆਂ ਰਿਪੋਰਟਾਂ ਮਿਲਣ ’ਤੇ ਭਾਵੇਂ ਐਸਐਸਪੀ ਵਰੁਣ ਸ਼ਰਮਾ ਨੇ ਅਜਿਹੇ ਐਲਾਨ ਕਰਨ ਵਾਲ਼ੀਆਂ ਕੁਝ ਹੋਰ ਜਥੇਬੰਦੀਆਂ ਨਾਲ਼ ਰਾਬਤਾ ਸਾਧ ਕੇ ਉਨ੍ਹਾਂ ਨੂੰ ਤਾਂ ਅਜਿਹਾ ਕਰਨੋ ਰੋਕ ਲਿਆ ਹੈ ਪਰ ਇਨ੍ਹਾਂ ਦੋ ਜਥੇਬੰਦੀਆਂ ਨਾਲ ਅਜੇ ਗੱਲਬਾਤ ਜਾਰੀ ਹੈ।

Advertisement

Advertisement