ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਇੰਡੀਆ’ ਗੱਠਜੋੜ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ

07:14 AM Dec 06, 2023 IST
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਿਵਰੋਧੀ ਧਿਰ ਦੇ ਆਗੂਆਂ ਨਾਲ ਮੀਟਿੰਗ ਕਰਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ, 5 ਦਸੰਬਰ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਟੀਐੱਮਸੀ ਮੁਖੀ ਮਮਤਾ ਬੈਨਰਜੀ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ, ਤਾਮਿਲ ਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਹਾਜ਼ਰ ਹੋਣ ਤੋਂ ਅਸਮਰੱਥਾ ਪ੍ਰਗਟਾਏ ਜਾਣ ਕਾਰਨ ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਭਲਕੇ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਇਹ ਮੀਟਿੰਗ ਹੁਣ ਦਸੰਬਰ ਦੇ ਤੀਜੇ ਹਫ਼ਤੇ ਹੋਵੇਗੀ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਭਲਕੇ 6 ਦਸੰਬਰ ਨੂੰ ਆਪਣੀ ਰਿਹਾਇਸ਼ ’ਤੇ ਸੰਸਦ ’ਚ ਇੰਡੀਆ ਗੱਠਜੋੜ ਦੀਆਂ ਪਾਰਟੀਆਂ ਦੇ ਆਗੂਆਂ ਨਾਲ ਇੱਕ ਹੋਰ ਮੀਟਿੰਗ ਸੱਦੀ ਹੈ ਜੋ 2024 ਦੀਆਂ ਲੋਕ ਸਭਾ ਚੋਣਾਂ ਲਈ ਵਿਰੋਧੀ ਧਿਰ ਦੀ ਰਣਨੀਤੀ ਤਿਆਰ ਕਰਨ ਲਈ ਆਪਣੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਅੱਗੇ ਵਧੇਗੀ। ਇਸੇ ਦੌਰਾਨ ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਪਟਨਾ ’ਚ ਅੱਜ ਕਿਹਾ ਕਿ ਇੰਡੀਆ ਗੱਠਜੋੜ ਦੇ ਉੱਚ ਆਗੂਆਂ ਦੀ ਮੀਟਿੰਗ 17 ਦਸੰਬਰ ਨੂੰ ਹੋਵੇਗੀ ਜਿਸ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਦੀ ਰਣਨੀਤੀ ਬਾਰੇ ਚਰਚਾ ਕੀਤੀ ਜਾਵੇਗੀ। ਨਹਿਰੂ-ਗਾਂਧੀ ਪਰਿਵਾਰ ਦੇ ਨੇੜਲਿਆਂ ’ਚੋਂ ਮੰਨੇ ਜਾਂਦੇ ਸ੍ਰੀ ਯਾਦਵ ਨੇ ਗੱਠਜੋੜ ਦੀ ਭਲਕ ਦੀ ਮੀਟਿੰਗ ਮੁਲਤਵੀ ਹੋਣ ਬਾਰੇ ਪੁੱਛੇ ਜਾਣ ’ਤੇ ਕਿਹਾ, ‘ਇਹ ਮੀਟਿੰਗ ਹੁਣ 17 ਦਸੰਬਰ ਨੂੰ ਹੋਵੇਗੀ।’ ਕਾਂਗਰਸ ਪ੍ਰਧਾਨ ਦੇ ਦਫ਼ਤਰ ਦੇ ਕੋਆਰਡੀਨੇਟਰ ਅਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਗੁਰਦੀਪ ਸੱਪਲ ਨੇ ਦੱਸਿਆ ਕਿ ਹੁਣ ਛੇ ਦਸੰਬਰ ਦੀ ਸ਼ਾਮ ਨੂੰ ਛੇ ਵਜੇ ਖੜਗੇ ਦੀ ਰਿਹਾਇਸ਼ ’ਤੇ ਇੰਡੀਆ ਗੱਠਜੋੜ ਦੀ ਸੰਸਦੀ ਪਾਰਟੀ ਦੇ ਆਗੂਆਂ ਦੀ ਮੀਟਿੰਗ ਹੋਵੇਗੀ। ਸੱਪਲ ਜੋ ਕਿ ਇੰਡੀਆ ਗੱਠਜੋੜ ਦੀ ਪ੍ਰਚਾਰ ਕਮੇਟੀ ਦੇ ਮੈਂਬਰ ਵੀ ਹਨ, ਨੇ ਐਕਸ ’ਤੇ ਪੋਸਟ ਕੀਤਾ, ‘ਪਾਰਟੀ ਪ੍ਰਧਾਨ ਤੇ ਇੰਡੀਆ ਗੱਠਜੋੜ ਦੇ ਮੁਖੀਆਂ ਦੀ ਮੀਟਿੰਗ ਹੁਣ ਦਸੰਬਰ ਦੇ ਤੀਜੇ ਹਫ਼ਤੇ ਹੋਵੇਗੀ।’ ਸੂਤਰਾਂ ਨੇ ਦੱਸਿਆ ਕਿ ਤਾਮਿਲ ਨਾਡੂ ਦੇ ਮੁੱਖ ਮੰਤਰੀ ਤੇ ਡੀਐੱਮਕੇ ਦੇ ਆਗੂ ਐੱਮਕੇ ਸਟਾਲਿਨ ਚੱਕਰਵਾਤੀ ਤੂਫ਼ਾਨ ਕਾਰਨ ਬਣੇ ਹਾਲਾਤ ਦੇ ਚਲਦਿਆਂ ਮੀਟਿੰਗ ’ਚ ਸ਼ਾਮਲ ਨਹੀਂ ਹੋ ਸਕਦੇ ਸਨ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਸਿਹਤ ਠੀਕ ਨਹੀਂ ਹੈ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਦੇ ਪਰਿਵਾਰ ’ਚ ਵਿਆਹ ਸਮਾਗਮ ਹੈ। ਦੂਜੇ ਪਾਸੇ ਸ਼ਿਵ ਸੈਨਾ ਆਗੂ ਪ੍ਰਿਯੰਕਾ ਚਤੁਰਵੇਦੀ ਨੇ ਕਿਹਾ ਕਿ ਕੁਝ ਮੁੱਖ ਮੰਤਰੀਆਂ ਵੱਲੋਂ ਹਾਜ਼ਰ ਹੋਣ ਤੋਂ ਅਸਮਰੱਥਾ ਪ੍ਰਗਟਾਏ ਜਾਣ ਕਾਰਨ ਮੀਟਿੰਗ ਮੁਲਤਵੀ ਨਹੀਂ ਹੋਈ ਹੈ। -ਪੀਟੀਆਈ

Advertisement

Advertisement