ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟੌਹੜਾ ਪਰਿਵਾਰ ਵੱਲੋਂ ਸ਼੍ਰੋਮਣੀ ਕਮੇਟੀ ’ਤੇ ਸੈਮੀਨਾਰ ਲਈ ਹਾਲ ਨਾ ਦੇਣ ਦੇ ਦੋਸ਼

08:53 AM Sep 17, 2024 IST
ਹਰਿੰਦਰਪਾਲ ਸਿੰਘ ਟੌਹੜਾ ਤੇ ਸੁਰਜੀਤ ਸਿੰਘ ਗੜ੍ਹੀ।

ਸਰਬਜੀਤ ਸਿੰਘ ਭੰਗੂ
ਪਟਿਅਲਾ, 16 ਸਤੰਬਰ
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਜਨਮ ਸ਼ਤਾਬਦੀ ਸਬੰਧੀ, ਜਿੱਥੇ 24 ਸਤੰਬਰ ਨੂੰ ਅਕਾਲੀ ਦਲ ਦੇ ਦੋਵਾਂ ਧੜਿਆਂ ਵੱਲੋਂ ਪ੍ਰੋਗਰਾਮ ਕੀਤੇ ਜਾ ਰਹੇ ਹਨ, ਉੱਥੇ ਪਰਿਵਾਰ ਵੱਲੋਂ 17 ਸਤੰਬਰ ਨੂੰ ਸੈਮੀਨਾਰ ਵੀ ਕਰਵਾਇਆ ਜਾ ਰਿਹਾ ਹੈ। ਪਰਿਵਾਰ ਨੂੰ ਗਿਲ੍ਹਾ ਹੈ ਕਿ ਇਸ ਸੈਮੀਨਾਰ ਲਈ ਸ਼੍ਰੋਮਣੀ ਕਮੇਟੀ ਨੇ ਹਾਲ ਦੇਣ ਤੋਂ ਹੀ ਇਨਕਾਰ ਕਰ ਦਿੱਤਾ ਹੈ, ਜਿਸ ਕਰਕੇ ਇਹ ਸੈਮੀਨਾਰ ਹੁਣ ਪਟਿਆਲਾ ਸਥਿਤ ਭਾਸ਼ਾ ਵਿਭਾਗ ਦੇ ਮੁੱਖ ਦਫ਼ਤਰ ਵਿਚਲੇ ਹਾਲ ’ਚ ਕਰਵਾਇਆ ਜਾ ਰਿਹਾ ਹੈ।
ਮਰਹੂਮ ਗੁਰਚਰਨ ਸਿੰਘ ਟੌਹੜਾ ਦੇ ਦੋਹਤੇ ਹਰਿੰਦਰਪਾਲ ਸਿੰਘ ਟੌਹੜਾ ਨੇ ਕਿਹਾ ਕਿ ਉਹ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਜਾਂ ਖਾਲਸਾ ਕਾਲਜ ਪਟਿਆਲਾ ਵਿੱਚੋਂ ਕਿਸੇ ਇੱਕ ਥਾਂ ਇਹ ਸੈਮੀਨਾਰ ਕਰਵਾਉਣਾ ਚਾਹੁੰਦੇ ਸੀ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਵਾਨਗੀ ਦੇਣ ਤੋਂ ਜਵਾਬ ਦੇ ਦਿੱਤਾ। ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਤੇ ਜਰਨੈਲ ਸਿੰਘ ਕਰਤਾਰਪੁਰ, ਜਗਜੀਤ ਕੋਹਲੀ ਅਤੇ ਭੁਪਿੰਦਰ ਸ਼ੇਖੂਪੁਰ ਨੇ ਕਿਹਾ ਕਿ ਸੈਮੀਨਾਰ ਲਈ ਪ੍ਰਵਾਨਗੀ ਨਾ ਦੇਣ ਦੀ ਇਹ ਘਟਨਾ ਬਾਦਲਕਿਆਂ ਦੇ ਗਲਬੇ ਦੀ ਮੂੰਹ ਬੋਲਦੀ ਤਸਵੀਰ ਹੈ। ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਟੌਹੜਾ ਨੇ ਦੱਸਿਆ ਕਿ ‘ਸਿੱਖ ਰਾਜਨੀਤੀ ਵਿੱਚ ਪੰਥ ਰਤਨ ਜਥੇਦਾਰ ਗੁਰਚਰਨ ਟੌਹੜਾ ਦੀ ਭੂਮਿਕਾ’ ਵਿਸ਼ੇ ’ਤੇ ਆਧਾਰਿਤ ਇਸ ਸੈਮੀਨਾਰ ਦੌਰਾਨ ਅਕਾਲ ਤਖਤ ਦੇ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ ਮੁੱਖ ਬੁਲਾਰੇ ਹੋਣਗੇ, ਜਦਕਿ ਕਰਮਜੀਤ ਸਿੰਘ ਚੰਡੀਗੜ੍ਹ, ਮਾਲਵਿੰਦਰ ਸਿੰਘ ਮਾਲੀ, ਡਾ. ਪਿਆਰੇ ਲਾਲ ਗਰਗ ਅਤੇ ਗੁਰਦਰਸ਼ਨ ਸਿੰਘ ਬਾਹੀਆ ਵੀ ਬੁਲਾਰਿਆਂ ’ਚ ਸ਼ੁਮਾਰ ਹੋਣਗੇ।

Advertisement

ਪ੍ਰਵਾਨਗੀ ਨਾ ਦੇਣ ਦੇ ਦੋਸ਼ ਬੇਬੁਨਿਆਦ: ਸੁਰਜੀਤ ਗੜ੍ਹੀ

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਪ੍ਰਵਾਨਗੀ ਨਾ ਦੇਣ ਸਬੰਧੀ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਜ਼ਰੂਰ ਕੋਈ ਤਕਨੀਕੀ ਕਾਰਨ ਰਹੇ ਹੋਣਗੇ। ਮੁੱਢਲੇ ਤੌਰ ’ਤੇ ਸਾਹਮਣੇ ਆਇਆ ਹੈ ਕਿ ਸ਼੍ਰੋਮਣੀ ਕਮੇਟੀ ਦੇ ਕਿਸੇ ਵੀ ਦਫ਼ਤਰ ਵਿਚ ਅਜਿਹੀ ਪ੍ਰਵਾਨਗੀ ਲਈ ਕੋਈ ਵੀ ਅਰਜ਼ੀ ਜਾਂ ਕੋਈ ਹੋਰ ਦਸਤਾਵੇਜ਼ ਨਹੀਂ ਪੁੱਜਿਆ, ਜੋ ਦਫ਼ਤਰੀ ਕਾਰਵਾਈ ਲਈ ਜ਼ਰੂਰੀ ਹੁੰਦਾ ਹੈ। ਮਾਮਲੇ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ 24 ਸਤੰਬਰ ਨੂੰ ਜਨਮ ਸ਼ਤਾਬਦੀ ਸਮਾਗਮ ਕਰਵਾਇਆ ਜਾਵੇਗਾ।

Advertisement
Advertisement