ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀਆਂ ਨੂੰ ਕੌਮਾਂਤਰੀ ਕੂਟਨੀਤਕ ਸਬੰਧਾਂ ਬਾਰੇ ਦੱਸਿਆ

10:10 AM Oct 26, 2024 IST
ਸਕੂਲ ਦੇ ਸਮਾਗਮ ’ਚ ਸ਼ਿਰਕਤ ਕਰਦੀਆਂ ਹੋਈਆਂ ਸ਼ਖ਼ਸੀਅਤਾਂ। -ਫੋਟੋ: ਭੰਗੂ

ਪਟਿਆਲਾ:

Advertisement

ਸਕੂਲੀ ਵਿਦਿਆਰਥੀਆਂ ਨੂੰ ਕੌਮਾਂਤਰੀ ਕੂਟਨੀਤਕ ਸਬੰਧਾਂ ਬਾਬਤ ਜਾਣਕਾਰੀ ਦੇਣ ਲਈ ਮਾਡਲ ਸੰਯੁਕਤ ਰਾਸ਼ਟਰ ਦੁਆਰਾ ਸਕਾਲਰ ਫੀਲਡ ਸਕੂਲ ਵਿੱਚ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਹਾਈ ਕੋਰਟ ਦੇ ਜੱਜ ਗੁਰਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਦਿਆਰਥੀਆਂ ਨੂੰ ਭਾਸ਼ਣਾਂ ਸਣੇ ਹੋਰ ਵੱਖ-ਵੱਖ ਤਰ੍ਹਾਂ ਦੀ ਮੁਕਾਬਲੇਬਾਜ਼ੀ ਕਰਵਾਉਣ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਅਜਿਹੀ ਮੁਕਾਬਲੇਬਾਜ਼ੀ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਦੀ ਹੈ। ਇਸ ਮੌਕੇ ਪਟਿਆਲਾ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਅਤੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਸਕੂਲ ਦੀ ਮੁੱਖ ਅਧਿਆਪਕ ਚੰਦਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਮਿਹਨਤ ਕਰਨ ਲਈ ਪ੍ਰੇਰਿਆ। -ਖੇਤਰੀ ਪ੍ਰਤੀਨਿਧ

Advertisement
Advertisement