For the best experience, open
https://m.punjabitribuneonline.com
on your mobile browser.
Advertisement

ਤੋਮਰ ਭਾਜਪਾ ਦੀ ਮੱਧ ਪ੍ਰਦੇਸ਼ ਚੋਣ ਕਮੇਟੀ ਦਾ ਕਨਵੀਨਰ ਨਿਯੁਕਤ

07:36 PM Jul 15, 2023 IST
ਤੋਮਰ ਭਾਜਪਾ ਦੀ ਮੱਧ ਪ੍ਰਦੇਸ਼ ਚੋਣ ਕਮੇਟੀ ਦਾ ਕਨਵੀਨਰ ਨਿਯੁਕਤ
ਕੇਂਦਰੀ ਮੰਤਰੀ ਨਰਿੰਦਰ ਤੋਮਰ।
Advertisement

ਨਵੀਂ ਦਿੱਲੀ, 15 ਜੁਲਾਈ
ਭਾਜਪਾ ਨੇ ਆਗਾਮੀ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਮੰਤਰੀ ਨਰਿੰਦਰ ਤੋਮਰ ਨੂੰ ਅੱਜ ਆਪਣੀ ਸੂਬਾਈ ਚੋਣ ਪ੍ਰਬੰਧਨ ਕਮੇਟੀ ਦਾ ਕਨਵੀਨਰ ਨਿਯੁਕਤ ਕੀਤਾ ਹੈ। ਤੋਮਰ ਤਜਰਬੇਕਾਰ ਜਥੇਬੰਦਕ ਆਗੂ ਹਨ। ਉਹ ਭਾਜਪਾ ਦੀ ਮੱਧ ਪ੍ਰਦੇਸ਼ ਇਕਾਈ ਦੇ ਪ੍ਰਧਾਨ ਸਮੇਤ ਪਾਰਟੀ ਦੇ ਵੱਖ ਵੱਖ ਅਹੁਦਿਆਂ ’ਤੇ ਰਹਿ ਚੁੱਕੇ ਹਨ। ਉਨ੍ਹਾਂ ਨੂੰ ਜ਼ਮੀਨੀ ਪੱਧਰ ਦਾ ਆਗੂ ਮੰਨਿਆ ਜਾਂਦਾ ਹੈ। ਤੋਮਰ ਦੇ ਵੱਖ ਵੱਖ ਖੇਤਰੀ ਧੜਿਆਂ ਨਾਲ ਬਹੁਤ ਵਧੀਆ ਸਬੰਧ ਹਨ। ਰਾਜਸਥਾਨ, ਛੱਤੀਸਗੜ੍ਹ, ਤਿਲੰਗਾਨਾ ਅਤੇ ਮਿਜ਼ੋਰਮ ਸਮੇਤ ਭਾਜਪਾ ਸ਼ਾਸਿਤ ਇਸ ਸੂਬੇ ਵਿੱਚ ਇਸ ਸਾਲ ਦੇ ਅਖ਼ੀਰ ’ਚ ਚੋਣਾਂ ਹੋਣ ਦੀ ਸੰਭਾਵਨਾ ਹੈ। -ਪੀਟੀਆਈ

Advertisement

Advertisement
Tags :
Author Image

Advertisement
Advertisement
×