ਅੰਮ੍ਰਿਤਸਰ ਵਿੱਚ ਭਲਕੇ ਸਰਕਾਰੀ ਛੁੱਟੀ
10:32 AM Sep 03, 2024 IST
Advertisement
ਅੰਮ੍ਰਿਤਸਰ: ਪੰਜਾਬ ਸਰਕਾਰ ਨੇ ‘ਪਹਿਲਾ ਪ੍ਰਕਾਸ਼ ਗੁਰਪੁਰਬ ਗੁਰੂ ਗ੍ਰੰਥ ਸਾਹਿਬ ਜੀ’ ਦੇ ਸ਼ੁਭ ਅਵਸਰ ’ਤੇ 4 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੁੱਧਵਾਰ 4 ਸਤੰਬਰ ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। -ਟਨਸ
Advertisement
Advertisement
Advertisement