ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

10:37 AM Sep 02, 2024 IST
ਅਹੁਦਾ ਸੰਭਾਲਦੇ ਹੋਏ ਪ੍ਰਿੰਸੀਪਲ ਵਸੁੰਧਰਾ ਕਪਿਲਾ। -ਫੋੋਟੋ: ਭਦੌੜ

ਭਦੌੜ: ਜ਼ਿਲ੍ਹਾ ਬਰਨਾਲਾ ਦੇ ਡਿਪਟੀ ਡੀਈਓ (ਐਲੀਮੈਂਟਰੀ) ਰਹੇ ਮੈਡਮ ਵਸੁੰਧਰਾ ਕਪਿਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਭਦੌੜ ਦਾ ਬਤੌਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਅਤੇ ਪਤਵੰਤਿਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਮੈਡਮ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਭਦੌੜ ਉਨ੍ਹਾਂ ਦਾ ਪੁਰਾਣਾ ਘਰ ਹੈ ਕਿਉਂਕਿ ਇਸੇ ਸਕੂਲ ’ਚ ਉਨ੍ਹਾਂ ਸਾਲ 1997 ਤੋਂ 2018 ਤੱਕ ਬਤੌਰ ਅਧਿਆਪਕਾ ਸੇਵਾਵਾਂ ਨਿਭਾਈਆਂ ਹਨ ਅਤੇ 2018 ’ਚ ਤਰੱਕੀ ਹੋਣ ਉਪਰੰਤ ਉਨ੍ਹਾਂ ਦੀ ਬਦਲੀ ਪਿੰਡ ਬਾਜੇਵਾਲਾ ਦੀ ਹੋ ਗਈ ਸੀ। ਇਸ ਦੌਰਾਨ ਮਹਿਕਮੇ ਵੱਲੋਂ ਪ੍ਰਮੋਸ਼ਨ ਦੇ ਕੇ ਜ਼ਿਲ੍ਹਾ ਬਰਨਾਲਾ ਦੇ ਡਿਪਟੀ ਡੀਓ ਵਜੋਂ ਸੇਵਾਵਾਂ ਨਿਭਾਉਣ ਦਾ ਮੌਕੇ ਦਿੱਤਾ ਗਿਆ ਹੈ ਅਤੇ ਉਨ੍ਹਾਂ ਬਤੌਰ ਪ੍ਰਿੰਸੀਪਲ ਆਪਣੇ ਪੁਰਾਣੇ ਸਕੂਲ ’ਚ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਇਸ ਸਮੇਂ ਡਿਪਟੀ ਡੀਓ ਮੈਡਮ ਨੀਰਜਾ, ਪ੍ਰਿੰਸੀਪਲ ਹਰੀਸ਼ ਬਾਂਸਲ, ਪ੍ਰਿੰਸੀਪਲ ਮੇਜਰ ਸਿੰਘ, ਪ੍ਰਿੰਸੀਪਲ ਮੈਡਮ ਸੁਰੇਸ਼ਟਾ ਸ਼ਰਮਾ, ਸੰਦੀਪ ਕੁਮਾਰ, ਪ੍ਰੇਮ ਕੁਮਾਰ ਤੇ ਨਿਰਮਲ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ। -ਪੱਤਰ ਪ੍ਰੇਰਕ

Advertisement

Advertisement